ਭੂੰਦੜ ਤੇ ਹੋਰਨਾਂ ਵਲੋਂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ‘ਤੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਸਵ: ਵਰਿੰਦਰ ਸਿੰਘ ਬਾਜਵਾ ਦੀ ਪਤਨੀ ਪ੍ਰਿੰ: ਜਗਜੀਤ ਕੌਰ ਬਾਜਵਾ, ਭਤੀਜੇ ਹਰਸਿਮਰਨ ਸਿੰਘ ਹਰਜੀ ਬਾਜਵਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ‘ਤੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਸਵ: ਵਰਿੰਦਰ ਸਿੰਘ ਬਾਜਵਾ ਦੀ ਪਤਨੀ ਪ੍ਰਿੰ: ਜਗਜੀਤ ਕੌਰ ਬਾਜਵਾ, ਭਤੀਜੇ ਹਰਸਿਮਰਨ ਸਿੰਘ ਹਰਜੀ ਬਾਜਵਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭੂੰਦੜ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਚੇਅਰਮੈਨ ਐਸ. ਏ. ਡੀ. ਬੀ. ਤਜਿੰਦਰ ਸਿੰਘ ਮਿੱਡੂ ਖੇੜਾ, ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ, ਗੁਰਿੰਦਰ ਸਿੰਘ ਗੋਲਡੀ ਆਦਿ ਵੀ ਹਾਜ਼ਰ ਸਨ।