26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਠੱਕਰਵਾਲ ਦੇ ਸਮਾਰਟ ਸਕੂਲ ’ਚ ਮੀਟਿੰਗ

ਹੁਸ਼ਿਆਰਪੁਰ, 26 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਠੱਕਰਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਠੱਕਰਵਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਅਹੁਦੇਦਾਰਾਂ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ।

Ad Position 21
No active advertisement
ਸ. ਸ. ਸ. ਸਮਾਰਟ ਸਕੂਲ ਠੱਕਰਵਾਲ ਵਿਖੇ ਹੋਈ ਮੀਟਿੰਗ ਦੌਰਾਨ ਪਟਵਾਰੀ ਕ੍ਰਿਸ਼ਨ ਚੰਦ ਭਨੋਟ ਠੱਕਰਵਾਲ, ਨੰਬਰਦਾਰ ਜਸਵਿੰਦਰ ਸਿੰਘ, ਰਘਵੀਰ ਸਿੰਘ ਤੇ ਹੋਰ। 27-09-2026
ਹੁਸ਼ਿਆਰਪੁਰ, 26 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਠੱਕਰਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਠੱਕਰਵਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਅਹੁਦੇਦਾਰਾਂ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਪਟਵਾਰੀ ਕ੍ਰਿਸ਼ਨ ਚੰਦ ਭਨੋਟ ਠੱਕਰਵਾਲ ਨੇ ਦੱਸਿਆ ਕਿ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਦੀ ਸਹਾਇਤਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 11ਵੀਂ ਤੇ 12ਵੀਂ ਕਲਾਸ ਅਧਿਆਪਕਾਂ ਨੂੰ ਸੁਸਾਇਟੀ ਵਲੋਂ ਤਨਖ਼ਾਹ ਦਿੱਤੀ ਜਾਂਦੀ ਹੈ। ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਸਾਇਟੀ ਦੇ ਮੈਂਬਰਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਠੱਕਰਵਾਲ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲ ‘ਚ ਅਧਿਆਪਕਾਂ ਦੀ ਗਿਣਤੀ ਬੇਹੱਦ ਘੱਟ ਹੈ, ਜਿਸ ਦੇ ਚੱਲਦਿਆਂ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਇਸ ਮੌਕੇ ਪਟਵਾਰੀ ਕ੍ਰਿਸ਼ਨ ਚੰਦ ਭਨੋਟ ਠੱਕਰਵਾਲ, ਨੰਬਰਦਾਰ ਜਸਵਿੰਦਰ ਸਿੰਘ ਸਰਪੰਚ ਠੱਕਰਵਾਲ, ਰਘਵੀਰ ਸਿੰਘ ਠੱਕਰਵਾਲ, ਖੜਕ ਸਿੰਘ ਮੰਝ, ਡਾ. ਪਰਮਜੀਤ ਸਿੰਘ, ਕੈਪਟਨ ਬਲਵੀਰ ਸਿੰਘ, ਸੂਬੇਦਾਰ ਇਕਬਾਲ ਸਿੰਘ ਠੱਕਰਵਾਲ, ਕੈਪਟਨ ਗਿਆਨ ਸਿੰਘ, ਮਨਪ੍ਰੀਤ ਕੌਰ ਸਕੂਲ ਇੰਚਾਰਜ, ਰੈਨੂੰ ਬਾਲਾ, ਸੰਦੀਪ ਕੌਰ, ਅਰੁਣ ਕੁਮਾਰ, ਗੁਰਸ਼ਰਨ ਸਿੰਘ, ਪੂਜਾ ਰਾਣੀ, ਅਰਨਾ, ਤਾਨੀਆ, ਨਿਤਿਕਾ, ਲਖਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਅਗਲੀ ਖ਼ਬਰ ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਡਾਕਖਾਨਾ ਦੌਰਾ
Ad Position 24