26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੇਂਟ ਸੋਲਜਰ ਸਕੂਲ ’ਚ ਕੌਮੀ ਧੀ ਦਿਵਸ ਮਨਾਇਆ

ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਚੱਬੇਵਾਲ ਵਿਖੇ ਕੌਮੀ ਧੀ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੰਟਰ ਹਾਊਸ ਟੇਲੈਂਟ ਹੰਟ ਮੁਕਾਬਲਾ ਕਰਵਾਇਆ।

Ad Position 21
No active advertisement
ਅਜੀਤ ਡੈਸਕ 27-09-2026
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਚੱਬੇਵਾਲ ਵਿਖੇ ਕੌਮੀ ਧੀ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੰਟਰ ਹਾਊਸ ਟੇਲੈਂਟ ਹੰਟ ਮੁਕਾਬਲਾ ਕਰਵਾਇਆ। ਮੰਚ ਸੰਚਾਲਨ ਤੇ ਐਂਕਰਿੰਗ ਅਧਿਆਪਕਾ ਪਰਵੀਨ ਕੁਮਾਰੀ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਗਈ। ਮੁਕਾਬਲੇ ਵਿਚ ਸਕੂਲ ਦੇ ਚਾਰੇ ਹਾਊਸ (ਐਂਬਰ, ਅਨਲ, ਅਨੰਤ ਤੇ ਅਵਨੀ) ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਊਰਜਾਵਾਨ ਤੇ ਰੰਗਾਰੰਗ ਡਾਂਸ ਪੇਸ਼ਕਾਰੀਆਂ ਰਾਹੀਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ, ਰਚਨਾਤਮਿਕਤਾ, ਹਾਵ-ਭਾਵ ਤੇ ਸ਼ਾਨਦਾਰ ਤਾਲਮੇਲ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਮੁਕਾਬਲੇ ਨੂੰ ਬੇਹੱਦ ਦਿਲਚਸਪ ਬਣਾ ਦਿੱਤਾ। ਸਖ਼ਤ ਮੁਕਾਬਲੇ ਤੋਂ ਬਾਅਦ ਅਨਲ ਹਾਊਸ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਐਂਬਰ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਮਿਤ ਠਾਕੁਰ ਨੇ ਕਿਹਾ ਕਿ ਧੀਆਂ ਪਰਿਵਾਰ ਤੇ ਸਮਾਜ ਦੀ ਤਾਕਤ ਹਨ। ਉਨ੍ਹਾਂ ਨੂੰ ਸਿਰਫ਼ ਸਿੱਖਿਆ ਹੀ ਨਹੀਂ, ਸਗੋਂ ਆਪਣੀ ਪ੍ਰਤਿਭਾ ਅਤੇ ਯੋਗਤਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਉਚਿਤ ਮੰਚ ਅਤੇ ਮੌਕੇ ਵੀ ਮਿਲਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸਭਾ ਗੜ੍ਹਦੀਵਾਲਾ ਨੇ 5ਵਾਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ
Ad Position 24