27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਹਿਮੂਦਪੁਰ ਬਟਾਲੇ ਵਿਚ ਹੋਈ ਮੀਟਿੰਗ, ਪ੍ਰੋ. ਜੀ. ਐਸ. ਮੁਲਤਾਨੀ ਨੂੰ ਮਿਲਿਆ ਭਾਰੀ ਸਮਰਥਨ

ਮੁਕੇਰੀਆਂ, 27 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਦੇ ਪਿੰਡ ਮਹਿਮੂਦਪੁਰ ਬਟਾਲੇ ਵਿਚ ਕਸ਼ਮੀਰ ਸਿੰਘ ਮੱਲੀ ਤੇ ਮੱਲੀ ਪਰਿਵਾਰ ਵਲੋਂ ਇਕ ਮੀਟਿੰਗ ਕਰਵਾਈ ਗਈ। ਮੀਟਿੰਗ ’ਚ ਪ੍ਰੋ.

Ad Position 21
No active advertisement
ਮੀਟਿੰਗ ਦੌਰਾਨ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਜੀ. ਐਸ. ਮੁਲਤਾਨੀ। ਤਸਵੀਰ : ਰਾਮਗੜ੍ਹੀਆ 28-09-2026
ਮੁਕੇਰੀਆਂ, 27 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਦੇ ਪਿੰਡ ਮਹਿਮੂਦਪੁਰ ਬਟਾਲੇ ਵਿਚ ਕਸ਼ਮੀਰ ਸਿੰਘ ਮੱਲੀ ਤੇ ਮੱਲੀ ਪਰਿਵਾਰ ਵਲੋਂ ਇਕ ਮੀਟਿੰਗ ਕਰਵਾਈ ਗਈ। ਮੀਟਿੰਗ ’ਚ ਪ੍ਰੋ. ਜੀ. ਐਸ. ਮੁਲਤਾਨੀ ਵਿਸ਼ੇਸ਼ ਰੂਪ ’ਚ ਹਾਜ਼ਰ ਹੋਏ। ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਨੇ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਸਹਿਯੋਗ ਤੇ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਅਨੁਸਾਰ, ਲੋਕਾਂ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਵਲੋਂ ਕਰਵਾਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਪ੍ਰੋ. ਜੀ. ਐਸ. ਮੁਲਤਾਨੀ ਨੇ ਕਿਹਾ ਕਿ ਲੋਕਾਂ ਨੇ ਜਾਤ-ਪਾਤ, ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਕੰਮਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਸਹਿਯੋਗ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਕੋਲ ਕੋਈ ਅਹੁਦਾ ਜਾਂ ਸੱਤਾ ਨਹੀਂ ਹੈ, ਪਰ ਇਸ ਦੇ ਬਾਵਜੂਦ ਪਿੰਡਾਂ ਵਿਚ ਲੋਕਾਂ ਵਲੋਂ ਮਿਲ ਰਿਹਾ ਪਿਆਰ ਤੇ ਸਤਿਕਾਰ ਉਨ੍ਹਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਇਸ ਨੂੰ ਪਿਛਲੇ ਸਮੇਂ ਦੌਰਾਨ ਲੋਕਾਂ ਨਾਲ ਬਣਾਏ ਸੰਪਰਕ ਅਤੇ ਸੇਵਾ ਦਾ ਨਤੀਜਾ ਦੱਸਿਆ। ਮੁਲਤਾਨੀ ਨੇ ਮੀਟਿੰਗ ਕਰਵਾਉਣ ਵਾਲੇ ਮੱਲੀ ਪਰਿਵਾਰ ਤੇ ਸਮੂਹ ਹਾਜ਼ਰੀਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਲੋਕਾਂ ਨੇ ਵਿਸ਼ਵਾਸ ਦਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੂੰ ਪੂਰਾ ਸਮਰਥਨ ਦੇਣਗੇ। ਇਸ ਮੌਕੇ ਹਰਜੀਤ ਸਿੰਘ ਸਹੋਤਾ ਸਾਬਕਾ ਮਾਰਕੀਟ ਚੇਅਰਮੈਨ, ਸੁਖਦੇਵ ਸਿੰਘ ਬਲਾਕ ਸੰਮਤੀ ਮੈਂਬਰ, ਮਾਸਟਰ ਸੇਵਾ ਸਿੰਘ ਸਾਬਕਾ ਐਮ. ਸੀ. ਮੁਕੇਰੀਆਂ, ਸੁਰਿੰਦਰ ਠਾਕੁਰ, ਮਲਕੀਤ ਸਿੰਘ ਗੜ੍ਹੀ, ਸਰਪੰਚ ਅਰਚਨਾ ਕੁਮਾਰੀ, ਸਰਪੰਚ ਬਲਵਿੰਦਰ ਸਿੰਘ, ਲਖਵੀਰ ਸਿੰਘ ਗੋਰਾ ਬਲਾਕ ਸੰਮਤੀ ਮੈਂਬਰ, ਰਮੇਸ਼ ਡੁਗਰੀ, ਕਰਨੈਲ ਸਿੰਘ, ਰਮੇਸ਼ ਸਲਾਰੀਆ, ਰਣਜੀਤ ਸਿੰਘ ਦਗਨ, ਰਵਿੰਦਰ ਸਿੰਘ, ਕਸ਼ਮੀਰ ਸਿੰਘ ਮੱਲੀ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸਰਪੰਚ ਦਲਜੀਤ ਕੌਰ ਕੰਗ ਅਗਲੀ ਖ਼ਬਰ ਆਜ਼ਾਦੀ ਤੋਂ ਬਾਅਦ ਅੱਜ ਤੱਕ 24 ਘੰਟਿਆਂ ਲਈ ਸਿਹਤ ਸਹੂਲਤਾਂ ਨੂੰ ਤਰਸਦਾ ਬੁੱਲ੍ਹੋਵਾਲ ਦਾ ਇਲਾਕਾ
Ad Position 24