ਡਾ. ਸਾਹਿਲ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਪੰਜਾਬ ਹਿੰਦੀ ਸਾਹਿੱਤ ਰਤਨ’ ਨਾਲ ਕੀਤਾ ਜਾਵੇਗਾ ਸਨਮਾਨਿਤ
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਹਿੰਦੀ ਵਿਭਾਗ ਦੇ ਮੁਖੀ ਡਾ. ਸੁਨੀਲ ਕੁਮਾਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਡਾ.
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਹਿੰਦੀ ਵਿਭਾਗ ਦੇ ਮੁਖੀ ਡਾ. ਸੁਨੀਲ ਕੁਮਾਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਡਾ. ਧਰਮਪਾਲ ਸਾਹਿਲ ਨੂੰ 28 ਸਤੰਬਰ ਨੂੰ ਯੂਨੀਵਰਸਿਟੀ ਵਿਚ ਹਿੰਦੀ ਪੰਦ੍ਹਰਵਾੜੇ ਦੇ ਮੌਕੇ ’ਤੇ ਕਰਵਾਏ ਜਾ ਰਹੇ ਇਕ ਸਮਾਗਮ ਦੌਰਾਨ ‘ਪੰਜਾਬ ਹਿੰਦੀ ਸਾਹਿੱਤ ਰਤਨ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਉਨ੍ਹਾਂ ਨੂੰ ਹਿੰਦੀ ਭਾਸ਼ਾ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਕਿਤਾਬਾਂ ਅਤੇ ਖੋਜ ਕਾਰਜਾਂ ਲਈ ਤੇ ਕੰਢੀ ਦੇ ਸੱਭਿਆਚਾਰ ਤੇ ਪਰੰਪਰਾਵਾਂ ਨੂੰ ਰਾਸ਼ਟਰੀ ਪੱਧਰ ’ਤੇ ਮੁੱਖ ਧਾਰਾ ਹਿੰਦੀ ਨਾਲ ਜੋੜਨ ਵਿਚ ਉਨ੍ਹਾਂ ਦੇ ਮਹੱਤਵਪੂਰਨ ਕਾਰਜ ਲਈ ਦਿੱਤਾ ਜਾਵੇਗਾ।