ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ਮੌਕੇ ਗੁਰਵਿੰਦਰ ਸਿੰਘ ਲੱਕੀ ਨੂੰ ਸੌਂਪੀ ਯੂਥ ਵਿੰਗ ਦੀ ਕਮਾਨ
ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਰਵਾਏ ਯੁਵਾ ਸੰਮੇਲਨ ’ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੰਜੀਵ ਤਲਵਾੜ ਨੇ ਨੌਜਵਾਨਾਂ ਨੂੰ ਪਾਰਟੀ ਦੀ ਜਥੇਬੰਦਕ ਤਾਕਤ ਦਾ ਅਹਿਮ ਹਿੱਸਾ ਬਣਾਉਣ ਦੀ ਆਪਣੀ ਸੋਚ ਨੂੰ ਅੱਗੇ ਵਧਾਉਂਦਿਆਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਯੂਥ ਵਿੰਗ ਦੀ ਜ਼ਿੰਮੇਵਾਰੀ ਗੁਰਵਿੰਦਰ ਸਿੰਘ ਲੱਕੀ ਨੂੰ ਸੌਂਪੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਕਿਹਾ ਕਿ ਗੁਰਵਿੰਦਰ ਸਿੰਘ ਲੱਕੀ ਦਾ ਨੌਜਵਾਨਾਂ ਨਾਲ ਮਜ਼ਬੂਤ ਸੰਪਰਕ, ਸਲੀਕੇ ਨਾਲ ਕੰਮ ਕਰਨ ਦੀ ਸ਼ੈਲੀ ਤੇ ਜਥੇਬੰਦਕ ਸਮਰੱਥਾ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ।
ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਰਵਾਏ ਯੁਵਾ ਸੰਮੇਲਨ ’ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੰਜੀਵ ਤਲਵਾੜ ਨੇ ਨੌਜਵਾਨਾਂ ਨੂੰ ਪਾਰਟੀ ਦੀ ਜਥੇਬੰਦਕ ਤਾਕਤ ਦਾ ਅਹਿਮ ਹਿੱਸਾ ਬਣਾਉਣ ਦੀ ਆਪਣੀ ਸੋਚ ਨੂੰ ਅੱਗੇ ਵਧਾਉਂਦਿਆਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਯੂਥ ਵਿੰਗ ਦੀ ਜ਼ਿੰਮੇਵਾਰੀ ਗੁਰਵਿੰਦਰ ਸਿੰਘ ਲੱਕੀ ਨੂੰ ਸੌਂਪੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਕਿਹਾ ਕਿ ਗੁਰਵਿੰਦਰ ਸਿੰਘ ਲੱਕੀ ਦਾ ਨੌਜਵਾਨਾਂ ਨਾਲ ਮਜ਼ਬੂਤ ਸੰਪਰਕ, ਸਲੀਕੇ ਨਾਲ ਕੰਮ ਕਰਨ ਦੀ ਸ਼ੈਲੀ ਤੇ ਜਥੇਬੰਦਕ ਸਮਰੱਥਾ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੀ ਵਧਾਈ ਦਿੱਤੀ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਸਿਰਫ਼ ਦਿਸ਼ਾ ਦੇਣ ਦੀ ਨਹੀਂ, ਸਗੋਂ ਉਨ੍ਹਾਂ ਦੀ ਸੋਚ ਅਤੇ ਊਰਜਾ ਤੋਂ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ ਤੇ ਆਪਣੇ ਭਵਿੱਖ ਨੂੰ ਲੈ ਕੇ ਜਾਗਰੂਕ ਹਨ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ ਨੇ ਯੂਥ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਨੌਜਵਾਨਾਂ ਨੂੰ ਪੂਰਾ ਮਾਨ-ਸਨਮਾਨ ਤੇ ਜ਼ਿੰਮੇਵਾਰੀਆਂ ਦੇਣ ਦੀ ਗੱਲ ਕਹੀ। ਨਵ-ਨਿਯੁਕਤ ਯੂਥ ਵਿੰਗ ਪ੍ਰਧਾਨ ਗੁਰਵਿੰਦਰ ਸਿੰਘ ਲੱਕੀ ਨੇ ਸੰਜੀਵ ਤਲਵਾੜ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਵਿਸ਼ਵਾਸ ’ਤੇ ਉਹ ਪੂਰਾ ਉੱਤਰਨ ਲਈ ਪੂਰੀ ਮਿਹਨਤ ਕਰਨਗੇ। ਇਸ ਮੌਕੇ ਸਟੇਟ ਐਵਾਰਡੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ, ਯੂਥ ਆਗੂ ਮਨਪ੍ਰੀਤ ਸਿੰਘ ਸੈਣੀ, ਸਰਵਜੀਤ ਸਿੰਘ ਸਭੀ, ਮਨਦੀਪ ਸਿੰਘ ਗਿੱਕਾ, ਨੀਰਜ ਸ਼ਰਮਾ, ਸੁਸ਼ੀਲ ਠਾਕੁਰ, ਸਰਬਜੀਤ ਸਿੰਘ ਧਾਮੀ, ਗੁਰਿੰਦਰ ਸਿੰਘ ਗੋਲਡੀ, ਰੋਹਿਤ ਢੁੱਗਾ, ਹਿਮੇਸ਼ ਸ਼ੇਰਗਿੱਲ ਕਾਕਾ ਸਮੇਤ ਅਨੇਕਾਂ ਨੌਜਵਾਨ ਹਾਜ਼ਰ ਸਨ।