30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ’ਚ ਖੇਡਾਂ ਵਤਨ ਪੰਜਾਬ ਦੀਆਂ-2026 ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ

ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕੀਤੀ ਗਈ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ.

Ad Position 21
No active advertisement
ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕੀਤੀ ਗਈ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਵਲੋਂ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡਾਂ 28 ਤੋਂ 5 ਅਕਤੂਬਰ ਤੱਕ ਵੱਖ-ਵੱਖ ਖੇਡ ਸਥਾਨਾਂ ’ਤੇ ਚੱਲਣਗੀਆਂ। ਪਾਵਰ ਲਿਫ਼ਟਿੰਗ ਖੇਡ ਦੇ ਮੁਕਾਬਲੇ ਲਾਜਵੰਤੀ ਇੰਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਏ ਗਏ। ਖੇਡ ਮੁਕਾਬਲਿਆਂ ਵਿਚ ਅੰਡਰ-17 ਸਾਲ ਲੜਕਿਆਂ ’ਚੋਂ ਤਰਮਨਪ੍ਰੀਤ ਸਿੰਘ ਨੇ ਪਹਿਲਾਂ, ਸ਼ੋਰਿਆ ਵੀਰ ਸਿੰਘ ਨੇ ਦੂਜਾ ਅਤੇ ਸਾਹਿਬ ਸਿੰਘ ਸੂਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੈਂਡਬਾਲ ਦੇ ਖੇਡ ਮੁਕਾਬਲਿਆਂ ਵਿਚ ਅੰਡਰ-14 ਸਾਲ ਲੜਕੀਆਂ ਵਿਚੋਂ ਮੇਘੋਵਾਲ ਗੰਜਿਆ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ (ਲੜਕੀਆਂ) ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜਿਆ ਦੀ ਟੀਮ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਦੂਜਾ, ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਲਵਾੜਾ ਅਤੇ ਸਰਕਾਰੀ ਹਾਈ ਸਕੂਲ, ਨੂਰਪੁਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵੁਸ਼ੁ ਅੰਡਰ-19 ਨੈਣੋਵਾਲ ਵੈਦ ਵਿਖੇ ਸ਼ੁਰੂ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ਮੌਕੇ ਗੁਰਵਿੰਦਰ ਸਿੰਘ ਲੱਕੀ ਨੂੰ ਸੌਂਪੀ ਯੂਥ ਵਿੰਗ ਦੀ ਕਮਾਨ
Ad Position 24