ਡਗਾਣਾ ਕਲਾਂ ਸਕੂਲ ’ ਚ ਟਰੈਫਿਕ ਨਿਯਮਾਂ ਤੇ ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ, 28 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ, ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਟਰੈਫਿਕ ਐਜੂਕੇਸ਼ਨ ਸੈਲ ਦੇ ਏ.
ਹੁਸ਼ਿਆਰਪੁਰ, 28 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ, ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਟਰੈਫਿਕ ਐਜੂਕੇਸ਼ਨ ਸੈਲ ਦੇ ਏ.ਐਸ.ਆਈ ਮਨੋਹਰ ਚੰਦ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟਰੈਫਿਕ ਦੇ ਨਵੇਂ ਨਿਯਮਾਂ, ਹੈਲਮੈਟ ਅਤੇ ਸੀਟ ਬੈਲਟ ਦੀ ਮਹੱਤਤਾ, ਸੜਕ ’ਤੇ ਸੁਰੱਖਿਅਤ ਢੰਗ ਨਾਲ ਆਵਾਜਾਈ ਕਰਨ ਅਤੇ ਟਰੈਫਿਕ ਸੰਕੇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਜ਼ਖਮੀ ਵਿਅਕਤੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਪਹੁੰਚਾਉਣ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਉਤਸ਼ਾਹਿਤ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਅਤੇ ਆਨਲਾਈਨ ਠੱਗੀਆਂ ਦੇ ਵਧ ਰਹੇ ਮਾਮਲਿਆਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਪੁਲਿਸ ਵਿਭਾਗ ਅਤੇ ਟਰੈਫਿਕ ਐਜੂਕੇਸ਼ਨ ਸੈਲ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।