28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਧੂਤ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

ਹਰਿਆਣਾ, 28 ਸਤੰਬਰ (ਹਰਮੇਲ ਸਿੰਘ ਖੱਖ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਪਿੰਡ ਧੂਤ ਕਲਾਂ ਵਿਖੇ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 29-09-2026
ਹਰਿਆਣਾ, 28 ਸਤੰਬਰ (ਹਰਮੇਲ ਸਿੰਘ ਖੱਖ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਪਿੰਡ ਧੂਤ ਕਲਾਂ ਵਿਖੇ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਡਾ. ਸੰਦੀਪ ਸਿੰਘ ਖੇਤੀਬਾੜੀ ਅਫ਼ਸਰ ਭੂੰਗਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਅਤੇ ਇਸ ਨੂੰ ਜ਼ਮੀਨ ਵਿਚ ਹੀ ਵਾਹ ਕੇ ਰਲਾ ਦੇਣਾ ਚਾਹੀਦਾ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਭੂੰਗਾ ਡਾ. ਮਨਪ੍ਰੀਤ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਖੇਤ ਵਿਚ ਹੀ ਪ੍ਰਬੰਧਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ, ਜਿਸ ਤਹਿਤ ਕਿਸਾਨਾਂ ਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ ਸਰਦੇਸ ਸੀਡਰ, ਮਲਚਰ, ਚੌਪਰ, ਐਮ. ਬੀ. ਪਲੋਅ ਆਦਿ ਸਬਸਿਡੀ ’ਤੇ ਮੁਹੱਈਆ ਕਰਵਾਏ ਗਏ ਹਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਪਿੰਡਾਂ ਵਿਚ ਪ੍ਰਚਾਰ ਵੈਨ ਚਲਾਈ ਜਾ ਰਹੀ ਹੈ ਅਤੇ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਡਾ. ਪ੍ਰਿਤਪਾਲ ਸਿੰਘ ਥਿਆੜਾ ਬਲਾਕ ਟੈਕਨਾਲੋਜੀ ਮੈਨੇਜਰ ਭੂੰਗਾ ਨੇ ਸੁਪਰ ਸੀਡਰ ਰਾਹੀਂ ਕਣਕ ਦੀ ਬਿਜਾਈ ਵੱਖ ਵੱਖ ਮਸ਼ੀਨਾਂ ਦੀ ਵਰਤੋਂ ਕਰਨ ਦੇ ਵਿਗਿਆਨਕ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਮੌਕੇ ਗਗਨਦੀਪ ਸਿੰਘ ਏ. ਟੀ. ਐਮ., ਰੌਸ਼ਨਦੀਨ ਬੇਲਦਾਰ, ਹਰਭਜਨ ਸਿੰਘ, ਗੁਰਿੰਦਰ ਤੇ ਕਿਸਾਨ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਐਨ. ਐੱਸ. ਐੱਸ. ਦਿਵਸ ਮਨਾਇਆ ਅਗਲੀ ਖ਼ਬਰ ਪ੍ਰਾਇਮਰੀ ਬਲਾਕ ਦਫ਼ਤਰ ਕੋਟਫ਼ਤੂਹੀ ਦਾ ਬੁਰਾ ਹਾਲ, ਤਨਖ਼ਾਹ ਤੇ ਬਕਾਏ ਦੀ ਕਿਸ਼ਤ ਨਹੀਂ ਮਿਲੀ - ਜੀ.ਟੀ.ਯੂ.
Ad Position 24