ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਐਨ. ਐੱਸ. ਐੱਸ. ਦਿਵਸ ਮਨਾਇਆ
ਦਸੂਹਾ, 28 ਸਤੰਬਰ (ਭੁੱਲਰ)-ਜੇ. ਸੀ.
ਦਸੂਹਾ, 28 ਸਤੰਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ 24 ਸਤੰਬਰ ਨੂੰ ਰਾਸ਼ਟਰੀ ਸੇਵਾ ਯੋਜਨਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ, ਜਿਸ ਦੇ ਮੁੱਖ ਮਹਿਮਾਨ ਕਾਲਜ ਦੇ ਪ੍ਰਿੰਸੀਪਲ ਡਾ. ਭਾਨੂ ਗੁਪਤਾ ਸਨ। ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਨਰਿੰਦਰਜੀਤ ਸਿੰਘ ਤੇ ਡਾ. ਅਨੂੰ ਬਜਾਜ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਭਾਨੂ ਗੁਪਤਾ ਨੂੰ ਰਸਮੀ ਤੌਰ ’ਤੇ ‘ਜੀ ਆਇਆਂ ਨੂੰ’ ਕਹਿੰਦਿਆਂ ਦੱਸਿਆ ਕਿ ਇਸ ਸਮਾਗਮ ਦੇ ਮਨਾਉਣ ਦਾ ਮੁੱਖ ਮਨੋਰਥ ‘ਨੋਟ ਮੀ ਵੱਟ ਯੂ’ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਨਾ ਅਤੇ ਰਾਸ਼ਟਰ ਦੀ ਤਰੱਕੀ ਦੇ ਕਾਰਜਾਂ ਵਿਚ ਵਧ ਚੜ੍ਹ ਕੇ ਵਲੰਟੀਅਰਾਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਸੀ । ਕਾਲਜ ਦੇ ਪ੍ਰਿੰਸੀਪਲ ਨੇ ਸਮੂਹ ਵਲੰਟੀਅਰਾਂ ਨੂੰ ਰਾਸ਼ਟਰ ਦੀ ਸੇਵਾ ਕਰਨ ਦੇ ਅੰਤਰਗਤ ਵੱਧ ਤੋਂ ਵੱਧ ਦਰਖ਼ਤ ਲਗਾਉਣ, ਸਰਕਾਰੀ ਸੰਪਤੀ ਦੀ ਦੇਖਭਾਲ ਕਰਨ, ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਆਵਾਰਾ ਪਸ਼ੂਆਂ ਤੇ ਪੰਛੀਆਂ ਦੇ ਖਾਣ-ਪੀਣ ਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਉਚਿੱਤ ਪ੍ਰਬੰਧ ਕਰਨ ਆਦਿ ਕਾਰਜਾਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਡਾ. ਨਰਿੰਦਰਜੀਤ ਸਿੰਘ ਨੇ ਸਮੂਹ ਵਲੰਟੀਅਰਾਂ ਨੂੰ ਸਮਾਜ ਸੇਵੀ ਕਾਰਜਾਂ ਵਿਚ ਵਧ ਚੜ੍ਹ ਕੇ ਭਾਗ ਲੈਂਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਜੀ ਦੀ ਵਿਚਾਰਧਾਰਾ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਤਾ ਸਾਮਾਨ ਸਮਝਦੇ ਹੋਏ ਇਨ੍ਹਾਂ ਪ੍ਰਕ੍ਰਿਤਿਕ ਸਾਧਨਾ ਪ੍ਰਤੀ ਪੇਂਡੂ ਤੇ ਸ਼ਹਿਰੀ ਵਰਗ ਦੇ ਲੋਕਾਂ ਵਿਚ ਇਨ੍ਹਾਂ ਸਰੋਤਾਂ ਦੀ ਸਾਂਭ-ਸੰਭਾਲ ਸੰਬੰਧੀ ਜਾਗ੍ਰਿਤੀ ਪੈਦਾ ਕਰਨੀ ਚਾਹੀਦੀ ਹੈ। ਇਸ ਮੌਕੇ ਵਲੰਟੀਅਰਾਂ ਦਾ ਸਮਾਜਿਕ ਗਤੀਵਿਧੀਆਂ ਨਾਲ ਸੰਬੰਧਿਤ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ, ਜਿਸ ’ਚ ਪਹਿਲਾ ਸਥਾਨ ਨਿਸ਼ਾ ਚੌਧਰੀ, ਦੂਜਾ ਸਥਾਨ ਚਾਹਤ ਕੁਮਾਰੀ ਤੇ ਤੀਜਾ ਸਥਾਨ ਨਵਨੀਤ ਕੌਰ ਨੇ ਹਾਸਿਲ ਕੀਤਾ। ਪੋਸਟਰ ਮੇਕਿੰਗ ਈਵੈਂਟ ਦੇ ਜੱਜਮੈਂਟ ਦੀ ਭੂਮਿਕਾ ਡਾ. ਸੁਮਨ ਲਾਲ ਤੇ ਪ੍ਰੋ. ਰਣਵੀਰ ਸਿੰਘ ਜੀ ਦੁਆਰਾ ਨਿਭਾਈ ਗਈ।