28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਰੂਰ ’ਚ ਪ੍ਰਦਰਸ਼ਨ ਪਹਿਲੀ ਨੂੰ

ਹਰਿਆਣਾ, 28 ਸਤੰਬਰ (ਹਰਮੇਲ ਸਿੰਘ ਖੱਖ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਭੂੰਗਾ ਸੁਖਵਰਸ਼ਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ’ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਕੋਈ ਮਸਲਾ ਹੱਲ ਨਹੀਂ ਕੀਤਾ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਜੋ ਅੱਜ ਤੱਕ ਲਾਗੂ ਨਹੀਂ ਕੀਤਾ। ਆਂਗਣਵਾੜੀ ਕੇਂਦਰਾਂ ਵਿਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹਾ ਹੈ, ਜਿਸ ਦੀ ਕੁਆਲਿਟੀ ਬੇਹੱਦ ਘਟੀਆ ਹੈ।

Ad Position 21
No active advertisement
ਅਜੀਤ ਡੈਸਕ 29-09-2026
ਹਰਿਆਣਾ, 28 ਸਤੰਬਰ (ਹਰਮੇਲ ਸਿੰਘ ਖੱਖ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਭੂੰਗਾ ਸੁਖਵਰਸ਼ਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ’ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਕੋਈ ਮਸਲਾ ਹੱਲ ਨਹੀਂ ਕੀਤਾ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਜੋ ਅੱਜ ਤੱਕ ਲਾਗੂ ਨਹੀਂ ਕੀਤਾ। ਆਂਗਣਵਾੜੀ ਕੇਂਦਰਾਂ ਵਿਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹਾ ਹੈ, ਜਿਸ ਦੀ ਕੁਆਲਿਟੀ ਬੇਹੱਦ ਘਟੀਆ ਹੈ। ਜਥੇਬੰਦੀ ਮੰਗ ਕਰਦੀ ਹੈ ਕਿ ਆਂਗਣਵਾੜੀ ਕੇਂਦਰਾਂ ’ਚ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਤਾਜ਼ਾ ਬਣਾ ਕੇ ਦਿੱਤਾ ਜਾਵੇ ਤੇ ਆਂਗਣਵਾੜੀ ਹੈਲਪਰ ਦੁਆਰਾ ਬਣਾਇਆ ਜਾਵੇ, ਜਿਸ ਤਰ੍ਹਾਂ ਪਹਿਲਾਂ ਬਣਦਾ ਸੀ ਇਸ ਤਰ੍ਹਾਂ ਦੀ ਲੁੱਟ ਬੰਦ ਹੋਣੀ ਚਾਹੀਦੀ ਹੈ ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 1 ਅਕਤੂਬਰ ਨੂੰ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਅਤੇ ਹੈਲਪਰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਹੁੰਚਣਗੀਆਂ ਤੇ ਭਾਰੀ ਰੋਸ ਮੁਜ਼ਾਹਰਾਂ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਲੰਮੀਨ ’ਚ ਖੇਡ ਪਾਰਕ ਦਾ ਉਦਘਾਟਨ ਅਗਲੀ ਖ਼ਬਰ ਭਗਵਾਨ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24