ਨਰਸਿੰਗ ਕਾਲਜ ਕੰਧਾਲਾ ਜੱਟਾਂ ’ਚ ਧਾਰਮਿਕ ਸਮਾਗਮ ਕਰਵਾਇਆ
ਅੱਡਾ ਸਰਾਂ, 29 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪ੍ਰਿੰ: ਲਵਦੀਪ ਕੌਰ ਵੜੈਚ ਅਤੇ ਵਾਇਸ ਪ੍ਰਿੰਸੀਪਲ ਲਵਦੀਪ ਕੌਰ ਤਲਵਾੜ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਤੇ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ।
ਅੱਡਾ ਸਰਾਂ, 29 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪ੍ਰਿੰ: ਲਵਦੀਪ ਕੌਰ ਵੜੈਚ ਅਤੇ ਵਾਇਸ ਪ੍ਰਿੰਸੀਪਲ ਲਵਦੀਪ ਕੌਰ ਤਲਵਾੜ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਤੇ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਦੇ ਅੰਤ ਵਿਚ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਕਿ ਕਮੇਟੀ ਇਸ ਪੇਂਡੂ ਖੇਤਰ ਵਿਚ ਵਿਦਿਆਰਥਣਾਂ ਨੂੰ ਸਸਤੀ ਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਤੇ ਉਨ੍ਹਾਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ, ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਹਰਭਜਨ ਸਿੰਘ ਢਿੱਲੋਂ, ਪ੍ਰਿੰਸੀਪਲ ਵਿਸ਼ਾਲ ਵਰਮਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮੈਡਮ ਰਮਨਦੀਪ ਕੌਰ, ਨਵਿਤਾ, ਮਨਪ੍ਰੀਤ ਕੌਰ, ਨਵਿਤਾ ਹਰਸ਼ਾ, ਅਰੁਣਾ, ਜਗੀਰ ਕੌਰ, ਮੈਡਮ ਕੀਰਤੀ, ਸਿਮਰਨਜੀਤ, ਭਵਨਦੀਪ ਕੌਰ, ਅਮਰਦੀਪ ਕੌਰ, ਹਰਜੀਤ ਕੌਰ, ਮਨਪ੍ਰੀਤ ਕੌਰ, ਜਯਾ, ਹਰਮਨਪ੍ਰੀਤ ਕੌਰ, ਨਕੀਤਾ ਨਵਦੀਪ ਕੌਰ ਆਦਿ ਮੌਜੂਦ ਸਨ।