ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਕਰਵਾਏ
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ’ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਕੰਗ ਮਾਈ, ਨੀਲਾ ਨਲੋਆ ਤੇ ਸਹਿਜੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।
ਪ
ਪਿੰਡ ਕੰਗ ਮਾਈ ਵਿਖੇ ਸੁਸਾਇਟੀ ਵਲੋਂ ਬਲਜੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਦਾ ਸਨਮਾਨ ਕਰਦੇ ਜਸਵਿੰਦਰ ਸਿੰਘ ਪਰਮਾਰ, ਦਰਸ਼ਨ ਸਿੰਘ ਪਲਾਹਾ, ਬਾਬਾ ਹਰਪ੍ਰੀਤ ਸਿੰਘ, ਭਾਈ ਸਤਿੰਦਰ ਸਿੰਘ ਆਲਮ, ਭਾਈ ਕੁਲਵਿੰਦਰ ਸਿੰਘ ਕੰਗਮਾਈ।
30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ’ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਕੰਗ ਮਾਈ, ਨੀਲਾ ਨਲੋਆ ਤੇ ਸਹਿਜੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ’ਚ ਭਾਈ ਹਰਭਜਨ ਸਿੰਘ ਸੋਤਲਾ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਹੁਸ਼ਿਆਰਪੁਰ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਨੀਲਾ ਨਲੋਆ ਦਾ ਜਥਾ, ਕਾਕਾ ਗੁਰਨੂਰ ਸਿੰਘ, ਹਰਪ੍ਰੀਤ ਸਿੰਘ, ਜੈਸਮੀਨ ਕੌਰ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮਾਂ ’ਚ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਗਏ। ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਸਮਾਧਾਂ ਕੰਗਮਾਈ, ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਹਰਜੀਤ ਸਿੰਘ ਨੰਗਲ, ਬਲਜੀਤ ਸਿੰਘ, ਭਾਈ ਸੁਰਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ, ਸੰਝੂ, ਮਨਿੰਦਰ ਸਿੰਘ, ਸਤਨਾਮ ਸਿੰਘ, ਮਨਜੋਤ ਸਿੰਘ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ, ਅਮਰਜੀਤ ਸਿੰਘ, ਸ਼ਿੰਗਾਰਾ ਸਿੰਘ, ਮਨਜੀਤ ਸਿੰਘ, ਕਿਸ਼ਤ ਸਿੰਘ, ਤਰਲੋਕ ਸਿੰਘ, ਗੁਰਦਿਆਲ ਸਿੰਘ, ਗੁਰਬਚਨ ਸਿੰਘ, ਗੁਰਨੂਰ ਸਿੰਘ, ਬਲਵੰਤ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ ਪੰਚ, ਰਛਪਾਲ ਸਿੰਘ ਪੰਚ, ਨਰਿੰਦਰਜੀਤ ਕੌਰ ਪੰਚ, ਹਰਮੇਸ਼ ਕੌਰ ਸਮੇਤ ਸੰਗਤਾਂ ਹਾਜ਼ਰ ਸਨ।