29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਟਾਂਡਾ ਉੜਮੁੜ, 29 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਪਾਰਕ ਅਹੀਆਪੁਰ ਵਿਖੇ ਸਮਾਗਮ ਕਰਵਾਇਆ। ਇਸ ਮੌਕੇ ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਮਹਾਨ ਯੋਧੇ ਸਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਤੇ ਜ਼ਿੰਦਗੀ ਕੁਰਬਾਨ ਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 30-09-2026
ਟਾਂਡਾ ਉੜਮੁੜ, 29 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਪਾਰਕ ਅਹੀਆਪੁਰ ਵਿਖੇ ਸਮਾਗਮ ਕਰਵਾਇਆ। ਇਸ ਮੌਕੇ ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਮਹਾਨ ਯੋਧੇ ਸਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਤੇ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਸੋਚ, ਦੇਸ਼-ਪ੍ਰੇਮ ਤੇ ਕੁਰਬਾਨੀ ਅੱਜ ਵੀ ਨੌਜਵਾਨ ਪੀੜ੍ਹੀ ਲਈ ਪੇ੍ਰਨਾ ਦਾ ਸਰੋਤ ਹੈ। ਵਿਧਾਇਕ ਰਾਜਾ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਵਾਲੇ ਸਮਾਜ ਦੀ ਸਿਰਜਣਾ ਲਈ ਸਾਨੂੰ ਉਨ੍ਹਾਂ ਦੀ ਵਿਚਾਰਧਾਰਾ ਤੋਂ ਪੇ੍ਰਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂੰ ਕਰਵਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਕੇਸ਼ਵ ਸਿੰਘ, ਗੁਰਮੀਤ ਸਿੰਘ ਬਿੱਟੂ, ਚੰਦਨ ਮੋਹਨ ਲਾਡੀ , ਅਨਿਲ ਗੋਰਾ, ਡਾ. ਕੇਵਲ ਸਿੰਘ, ਪ੍ਰੇਮ ਜੈਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਧਰਮਪਾਲ ਸਾਹਿਲ ‘ਪੰਜਾਬ ਹਿੰਦੀ ਸਾਹਿਤ ਰਤਨ’ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਮੁਕੇਰੀਆਂ ਵਲੋਂ ਸੁਰਜੀਤ ਸਿੰਘ ਮੁਹਾਲੀ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਸੈਨੇਟ ਚੋਣਾ...
Ad Position 24