29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡਾਂ 5 ਅਕਤੂਬਰ ਤੱਕ ਚੱਲਣਗੀਆਂ। ਇਨ੍ਹਾਂ ਖੇਡਾਂ ’ਚੋਂ ਪਾਵਰ ਲਿਫ਼ਟਿੰਗ ਖੇਡ ਦੇ ਫਾਈਨਲ ਮੁਕਾਬਲੇ ਲਾਜਵੰਤੀ ਇੰਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ-17 ਸਾਲ ਲੜਕਿਆਂ ਵਿਚੋਂ ਤਰਮਨਪ੍ਰੀਤ ਸਿੰਘ ਨੇ ਪਹਿਲਾਂ, ਸ਼ੋਰਿਆ ਵੀਰ ਸਿੰਘ ਨੇ ਦੂਜਾ ਅਤੇ ਸਾਹਿਬ ਸਿੰਘ ਸੂਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੈਂਡਬਾਲ ਦੇ ਖੇਡ ਮੁਕਾਬਲਿਆਂ ਵਿਚ ਅੰਡਰ-21 ਸਾਲ ਲੜਕਿਆਂ ਵਿਚੋਂ ਤਲਵਾੜਾ ਦੀ ਟੀਮ ਨੇ 13-03 ਦੇ ਫ਼ਰਕ ਨਾਲ ਹਾਜੀਪੁਰ ਦੀ ਟੀਮ ਨੂੰ ਹਰਾਇਆ। ਇਸੇ ਤਰ੍ਹਾਂ ਅੰਡਰ-17 ਸਾਲ ਲੜਕਿਆਂ ਦੇ ਸੈਮੀਫਾਈਨਲ ਮੁਕਾਬਲਿਆਂ ਵਿਚੋਂ ਪਿੰਡ ਨੂਰਪੁਰ ਦੀ ਟੀਮ ਨੇ ਪਿੰਡ ਰਾਜੋਵਾਲ ਦੀ ਟੀਮ ਨੂੰ 15-08 ਦੇ ਫ਼ਰਕ ਹਰਾਇਆ ਅਤੇ ਮੇਘੋਵਾਲ ਦੀ ਟੀਮ ਨੇ ਹਾਜੀਪੁਰ ਨੂੰ 13-04 ਦੇ ਫ਼ਰਕ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਮਲਾਂ ਮਾਰੀਆਂ ਜਿਵੇਂ ਕਿ ਖੇਡ ਅਥਲੈਟਿਕਸ ਦੇ ਖੇਡ ਮੁਕਾਬਲੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ, ਟਾਂਡਾ ਵਿਖੇ ਕਰਵਾਏ ਗਏ ਜਿਥੇ ਖੇਡ ਮੁਕਾਬਲਿਆਂ ਵਿਚ 41-50 ਸਾਲ ਉਮਰ ਵਰਗ ਮੈਨ ਲੰਬੀ ਛਾਲ ’ਚੋਂ ਰਣਜੀਤ ਸਿੰਘ ਨੇ ਪਹਿਲਾ, ਗੁਰਦੀਪ ਸਿੰਘ ਨੇ ਦੂਜਾ ਤੇ ਪੰਕਜ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕਿਆਂ ਨੇ ਲੰਬੀ ਛਾਲ ’ਚੋਂ ਗੁਰਪ੍ਰੀਤ ਸਿੰਘ ਪਹਿਲੇ ਸਥਾਨ, ਹਰਮਨਜੋਤ ਸਿੰਘ ਦੂਜੇ ਸਥਾਨ ਅਤੇ ਯੁਵਰਾਜ ਤੀਜੇ ਸਥਾਨ ਤੇ ਰਿਹਾ ਅਤੇ ਅੰਡਰ-17 ਲੜਕਿਆਂ ਲੰਬੀ ਛਾਲ ’ਚੋਂ ਕਰਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਪ੍ਰਮੋਦ ਨੇ ਦੂਜਾ ਅਤੇ ਰਾਘਵ ਮਹਿਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਦੇ ਖੇਡ ਮੁਕਾਬਲੇ ਲਾਜਵੰਤੀ ਆਊਟਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚੋਂ ਅੰਡਰ-14 ਸਾਲ ਲੜਕਿਆਂ ਦੀ ਸਕੂਲ ਆਫ਼ ਐਮੀਨੈਸ ਬਾਗਪੁਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਹੈਬੋਵਾਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਸਾਲ ਦੀਆਂ ਟੀਮਾਂ ਵਿਚੋਂ ਸਕੂਲ ਆਫ਼ ਐਮੀਨੈਸ ਬਾਗਪੁਰ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਅਚਲਪੁਰ ਦੀ ਟੀਮ ਨੇ ਦੂਜਾ ਅਤੇ ਤਲਵਾੜਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ-17 ਸਾਲ ਲੜਕੀਆਂ ਦੀਆਂ ਟੀਮਾਂ ਵਿਚੋਂ ਸਕੂਲ ਆਫ਼ ਐਮੀਨੈਸ ਬਾਗਪੁਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਢੱਡਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਦੇ ਮੁਕਾਬਲੇ ਫੁੱਟਬਾਲ ਅਕੈਡਮੀ ਮਾਹਿਲਪੁਰ ਵਿਖੇ ਕਰਵਾਏ ਗਏ ਜਿਨ੍ਹਾਂ ਵਿਚ ਅੰਡਰ-17 ਲੜਕੀਆਂ ਸੰਤ ਬਾਬਾ ਹਰੀ ਸਿੰਘ ਪਬਲਿਕ ਸਕੂਲ ਮਾਹਿਲਪੁਰ ਦੀ ਟੀਮ ਨੇ ਮੇਘੋਵਾਲ ਦੋਆਬਾ ਨੂੰ 2-0 ਨਾਲ ਹਰਾਇਆ। ਅੰਡਰ-21 ਸਾਲ ਵਿਚ ਲੜਕਿਆਂ ਦੀ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਟੀਮ ਨੇ ਹਿਜ ਐਕਸੀਲੈਂਸ ਕਲੱਬ ਨੂੰ 3-1 ਦੇ ਫ਼ਰਕ ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ-17 ਸਾਲ ਲੜਕਿਆਂ ਵਿਚ ਸਕੂਲ ਆਫ਼ ਐਮੀਨੈਸ ਗੜ੍ਹਸ਼ੰਕਰ ਦੀ ਟੀਮ ਨੇ ਖੁੱਡਾ ਦੀ ਟੀਮ ਨੂੰ 2-0 ਹਰਾਇਆ। ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਦਾ ਦੂਜਾ ਦਿਨ ਵੀ ਸਫਲਤਾ ਪੂਰਵਕ ਹੋ ਨਿੱਬੜਿਆ।
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਵਿਖੇ ਜੰਗਲੀ ਜੀਵ ਸੁਰੱਖਿਆ ਹਫ਼ਤੇ ਸੰਬੰਧੀ ਜਾਗਰੂਕਤਾ ਸੈਮੀਨਾਰ 3 ਨੂੰ ਅਗਲੀ ਖ਼ਬਰ ਡਾ. ਧਰਮਪਾਲ ਸਾਹਿਲ ‘ਪੰਜਾਬ ਹਿੰਦੀ ਸਾਹਿਤ ਰਤਨ’ ਐਵਾਰਡ ਨਾਲ ਸਨਮਾਨਿਤ
Ad Position 24