01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦਸਮੇਸ਼ ਗਰਲਜ਼ ਕਾਲਜ ਵਿਖੇ ‘ਕੰਟੀਨੀ ਮੰਡੀਰ’ ਹੋਸਟ ਰਵਨੀਤ ਸਿੰਘ ਨੇ ਲਗਾਈਆਂ ਰੌਣਕਾਂ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਚ ਪ੍ਰਸਿੱਧ ਪੰਜਾਬੀ ਚੈਨਲ ਐੱਮ. ਐੱਚ.

Ad Position 21
No active advertisement
ਅਜੀਤ ਡੈਸਕ 01-10-2026
ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਚ ਪ੍ਰਸਿੱਧ ਪੰਜਾਬੀ ਚੈਨਲ ਐੱਮ.ਐੱਚ.ਵੰਨ. ਦੀ ਟੀਮ ਵਲੋਂ ‘ਕੰਟੀਨੀ ਮੰਡੀਰ’ ਦੀ ਪੇਸ਼ਕਾਰੀ ਕਰਵਾਈ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬੀ ਸਭਿਆਚਾਰ, ਲੋਕ ਕਲਾਵਾਂ ਅਤੇ ਵਿਰਾਸਤੀ ਵੰਨਗੀਆਂ ਨਾਲ ਜੋੜਨਾ ਸੀ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਲੋਕ ਵਿਰਸੇ ਦੀਆਂ ਵੱਖ-ਵੱਖ ਕਲਾਵਾਂ ਅਤੇ ਰਵਾਇਤੀ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁੱਡੀ, ਗਿੱਧਾ, ਬੋਲੀਆਂ, ਸੂਫ਼ੀ ਗੀਤ, ਲੋਕ ਗੀਤ, ਲੋਕ ਸਾਜ, ਕਵਿਤਾ, ਨਾਚ ਅਤੇ ਟੱਪੇ ਆਦਿ ਪੇਸ਼ ਕੀਤੇ। ਵਿਦਿਆਰਥਣਾਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਪੰਜਾਬੀ ਸਭਿਆਚਾਰ ਅਤੇ ਲੋਕ ਵਿਰਸੇ ਦੀ ਅਮੀਰੀ ਦੇ ਰੂਬਰੂ ਕਰਵਾਇਆ ਅਤੇ ਪੰਜਾਬ ਦੀਆਂ ਪੁਰਾਤਨ ਲੋਕ ਕਲਾਵਾਂ ਨੂੰ ਆਪਣੀਆਂ ਪੇਸ਼ਕਾਰੀਆਂ ਰਾਹੀਂ ਜੀਵੰਤ ਰੂਪ ਵਿਚ ਪੇਸ਼ ਕੀਤਾ। ਖ਼ਾਸ ਤੌਰ ’ਤੇ ਗਿੱਧੇ ਦੀਆਂ ਬੋਲੀਆਂ, ਲੁੱਡੀ ਅਤੇ ਲੋਕ ਸਾਜਾਂ ਦੀ ਪੇਸ਼ਕਾਰੀ ਨੇ ਖ਼ੂਬ ਰੰਗ ਬੰਨਿ੍ਹਆ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਸਮੇਤ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਅਤੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਕਲਾਤਮਕ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਪ੍ਰੋਗਰਾਮ ਦੇ ਹੋਸਟ ਰਵਨੀਤ ਸਿੰਘ ਸਮੇਤ ਐੱਮ.ਐੱਚ.ਵੰਨ ਦੀ ਸਮੁੱਚੀ ਟੀਮ, ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਵਾਈਸ ਪ੍ਰਿੰਸੀਪਲ ਮਨਪ੍ਰੀਤ ਕੌਰ (ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ), ਪ੍ਰੋਗਰਾਮ ਕੋਆਰਡੀਨੇਟਰ ਡਾ. ਸਰੀਤਾ ਰਾਣਾ, ਡਾ. ਮਨਿੰਦਰ ਕੌਰ, ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਪੰਜਾਬੀ ਲੋਕ ਕਲਾ ਅਤੇ ਸਭਿਆਚਾਰਕ ਵਿਰਸੇ ਨੂੰ ਅੱਗੇ ਵਧਾਉਣ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰੱਖਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਬੀ.ਕਾਮ ਦੂਜੇ ਸਮੈਸਟਰ ਦੇ 7 ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਯੂਨੀਵਰਸਿਟੀ ਪੁਜ਼ੀਸ਼ਨਾਂ ਅਗਲੀ ਖ਼ਬਰ ‘ ਸਵੱਛਤਾ ਹੀ ਸੇਵਾ’ ਤਹਿਤ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ
Ad Position 24