30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਕਾਰ ਦੇ ਲਗਾਤਾਰ ਲਾਰਿਆਂ ਤੋਂ ਤੰਗ ਕੋਰੋਨਾ ਵਲੰਟੀਅਰਾਂ ਵਲੋਂ 2 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਨੈਸ਼ਨਲ ਹੈਲਥ ਮਿਸ਼ਨ ਕੋਰੋਨਾ ਵਲੰਟੀਅਰ ਯੂਨੀਅਨ ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਸੇਵਾਵਾਂ ਨਿਭਾਉਣ ਵਾਲੇ ਵਲੰਟੀਅਰਾਂ ਦੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਘਿਰਾਓ ਅਤੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁਕੇਰੀਆਂ ਤੋਂ ਯੂਨੀਅਨ ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਲੰਟੀਅਰਾਂ ਨੇ ਸਿਹਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਈਆਂ ਸਨ।

Ad Position 21
No active advertisement
ਅਜੀਤ ਡੈਸਕ 01-10-2026
ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਨੈਸ਼ਨਲ ਹੈਲਥ ਮਿਸ਼ਨ ਕੋਰੋਨਾ ਵਲੰਟੀਅਰ ਯੂਨੀਅਨ ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਸੇਵਾਵਾਂ ਨਿਭਾਉਣ ਵਾਲੇ ਵਲੰਟੀਅਰਾਂ ਦੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਘਿਰਾਓ ਅਤੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁਕੇਰੀਆਂ ਤੋਂ ਯੂਨੀਅਨ ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਲੰਟੀਅਰਾਂ ਨੇ ਸਿਹਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਈਆਂ ਸਨ। ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਹੁਣ ਤੱਕ ਸਿਰਫ਼ ਭਰੋਸੇ ਅਤੇ ਲਾਰੇ ਹੀ ਦਿੱਤੇ ਗਏ ਹਨ, ਜਦਕਿ ਕੋਈ ਠੋਸ ਨੀਤੀਗਤ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਲਗਾਤਾਰ ਟਾਲਮਟੋਲ ਕਾਰਨ ਕੋਰੋਨਾ ਵਲੰਟੀਅਰਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਰੋਸ ਪ੍ਰਦਰਸ਼ਨ ਵਲੰਟੀਅਰਾਂ ਦੇ ਹੱਕਾਂ ਅਤੇ ਰੁਜ਼ਗਾਰ ਦੀ ਸੁਰੱਖਿਆ ਲਈ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਇਸ ਤੋਂ ਬਾਅਦ ਵੀ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ। ਯੂਨੀਅਨ ਨੇ ਪੰਜਾਬ ਭਰ ਦੇ ਸਾਰੇ ਕੋਰੋਨਾ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ 2 ਅਕਤੂਬਰ ਨੂੰ ਸੰਗਰੂਰ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਅਤੇ ਸਰਕਾਰ ਨੂੰ ਆਪਣੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਣ ਲਈ ਮਜਬੂਰ ਕਰਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸੋਲਰ ਪੈਨਲ ਟੈਕਨੀਸ਼ੀਅਨ ਇੰਸਟਾਲੇਸ਼ਨ ਦੇ ਕੋਰਸ ਦਾ ਲਾਭ ਉਠਾਉਣ- ਏ.ਡੀ.ਸੀ. ਅਗਲੀ ਖ਼ਬਰ ਸਿੰਗੜੀਵਾਲਾ ਦੇ ਨੌਜਵਾਨਾਂ ਨੇ ਖ਼ੁਦ ਹਾਈਵੇ ’ਤੇ ਪਏ ਟੋਇਆ ਦੀ ਕੀਤੀ ਮੁਰੰਮਤ
Ad Position 24