30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬਸਪਾ ਬਾਨੀ ਸਾਹਿਬ ਸ੍ਰੀ ਕਾਂਸੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਮਨਾਉਣ ਸੰਬੰਧੀ ਸਮੀਖਿਆ ਮੀਟਿੰਗ

ਦਸੂਹਾ, 30 ਸਤੰਬਰ (ਕੌਸ਼ਲ)- ਬਸਪਾ ਬਾਨੀ ਸ੍ਰੀ ਕਾਂਸੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਮਨਾਉਣ ਸਬੰਧੀ ਇਕ ਸਮੀਖਿਆ ਮੀਟਿੰਗ ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਪ੍ਰਧਾਨਗੀ ਹੇਠ ਰਵਿਦਾਸ ਭਵਨ ਦਸੂਹਾ ਵਿਖੇ ਆਯੋਜਿਤ ਕੀਤੀ ਗਈ।

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਪ੍ਰਬੰਧਕ ਤੇ ਹੋਰ। ਤਸਵੀਰ : ਕੌਸ਼ਲ 01-10-2026
ਦਸੂਹਾ, 30 ਸਤੰਬਰ (ਕੌਸ਼ਲ)- ਬਸਪਾ ਬਾਨੀ ਸ੍ਰੀ ਕਾਂਸੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਮਨਾਉਣ ਸਬੰਧੀ ਇਕ ਸਮੀਖਿਆ ਮੀਟਿੰਗ ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਪ੍ਰਧਾਨਗੀ ਹੇਠ ਰਵਿਦਾਸ ਭਵਨ ਦਸੂਹਾ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਸਾਹਿਬ ਦੇ ਸੰਘਰਸ਼ਮਈ ਜੀਵਨ, ਤਿਆਗ ਅਤੇ ਵਿਚਾਰਧਾਰਾ ਬਾਰੇ ਵਿਸਥਾਰ-ਪੂਰਵਕ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਵਲੋਂ ਦੱਸਿਆ ਗਿਆ ਕਿ 9 ਅਕਤੂਬਰ ਨੂੰ ਇਹ ਸਮਾਗਮ ਪੰਜਾਬ ਦੇ ਵੱਖ-ਵੱਖ ਜ਼ੋਨਾਂ ਵਿਚ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਜ਼ੋਨ ਦਾ ਇਹ ਸਮਾਗਮ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਪ੍ਰਧਾਨ ਵਲੋਂ ਆਦੇਸ਼ ਦਿੱਤਾ ਗਿਆ ਕਿ ਮੁਕੇਰੀਆਂ ਅਤੇ ਦਸੂਹਾ ਵਿਧਾਨ-ਸਭਾ ਹਲਕੇ ਦੇ ਵਰਕਰ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਸਮਾਗਮ ਵਿਚ ਸ਼ਾਮਿਲ ਹੋ ਕੇ ਇਸ ਨੂੰ ਯਾਦਗਾਰੀ ਸਮਾਗਮ ਬਣਾਉਣ। ਮੀਟਿੰਗ ਵਿਚ ਦਸੂਹਾ ਅਤੇ ਮੁਕੇਰੀਆਂ ਵਿਧਾਨ ਸਭਾ ਹਲਕੇ ਦੀ ਸਮੁੱਚੀ ਟੀਮ ਹਾਜ਼ਰ ਰਹੀ। ਜ਼ਿਲ੍ਹਾ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ ਅਤੇ ਹੁਸ਼ਿਆਰਪੁਰ ਲੋਕ-ਸਭਾ ਹਲਕਾ ਇੰਚਾਰਜ ਰਲਹ, ਜ਼ੋਨ ਇੰਚਾਰਜ ਗੁਰਨਾਮ ਚੌਧਰੀ, ਸ਼ਹਿਬਾਜ਼ਪੁਰੀ ਆਦਿ ਸ਼ਾਮਿਲ ਹੋਏ। ਸ੍ਰੀ ਰਾਮ ਲਾਲ ਸੰਧੂ ਸੇਵਾ-ਮੁਕਤ ਮੁੱਖ ਇੰਜੀਨੀਅਰ, ਸੂਬਾ ਸਕੱਤਰ ਬਹੁਜਨ ਸਮਾਜ ਪਾਰਟੀ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜਿ੍ਹਆ ਜਾਵੇਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬੰਟੀ ਬਾਜ਼, ਰੁਲਦੂ ਰਾਮ, ਮਾਸਟਰ ਕੁਲਦੀਸ਼, ਲਛਮਣ ਸਿੰਘ, ਸੰਜੀਵ ਸੋਨੂੰ, ਮਦਨ ਲਾਲ, ਪੰਨੂੰ ਲਾਲ, ਪ੍ਰਿੰਸੀਪਲ ਕਸ਼ਮੀਰੀ ਲਾਲ, ਦਿਲਾਵਰ ਸੀਪਰੀਆਂ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ‘ ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਰਾਹੀਂ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਅਰੋੜਾ ਨੇ ਲੋਕ ਮਿਲਣੀ ਸਮਾਗਮ ’ਚ ਕਾਂਗਰਸ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ
Ad Position 24