ਕਿਸਾਨ ਮਜ਼ਦੂਰ ਮੋਰਚੇ ਦੇ ਸੰਘਰਸ਼ ਦੀ ਜਿੱਤ ਹੋਈ- ਉਂਕਾਰ ਸਿੰਘ
ਭੰਗਾਲਾ, 1 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਨੇ ਪੱਤਰਕਾਰਾਂ ਨੂੰ ਗੱਲਬਾਤ ਕਰਦਿਆਂ ਦੱਸਿਆ ਕਿ ਪਾਵਰਕਾਮ ਵਲੋਂ ਬਿਜਲੀ ਮੋਟਰਾਂ ਦਾ ਲੋਡ ਵਧਾਉਣ ਦੀ ਫ਼ੀਸ ਪਹਿਲਾ 6700 ਰੁਪਏ ਹਾਰਸਪਾਵਰ ਕਿਸਾਨਾਂ ਕੋਲੋਂ ਲਏ ਜਾ ਰਹੇ ਸਨ, 24 ਸਤੰਬਰ 2026 ਨੂੰ ਕਿਸਾਨ ਭਵਨ ਚੰਡੀਗੜ੍ਹ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆ ਨਾਲ ਹੋਈ ਮੋਰਚੇ ਦੇ ਆਗੂਆਂ ਦੀ ਮੀਟਿੰਗ ਵਿਚ ਹੋਰ ਮੰਗਾਂ ਦੇ ਨਾਲ-ਨਾਲ ਬਿਜਲੀ ਮੋਟਰਾਂ ਦਾ ਲੋਡ ਵਧਾਉਣ ਦੀ ਫ਼ੀਸ ਘਟਾ ਕੇ 1200 ਰੁਪਏ ਹਾਰਸਪਾਵਰ ਕਰਨ ਦੀ ਮੰਗ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੋਰਚੇ ਦੇ ਆਗੂਆਂ ਦੀ ਮੰਗ ਨੂੰ ਮੰਨਦੇ ਹੋਏ ਬਿਜਲੀ ਦਾ ਲੋਡ ਵਧਾਉਣ ਦੀ ਫ਼ੀਸ 6700 ਰੁਪਏ ਤੋਂ ਘਟਾ ਕੇ 2500 ਰੁਪਏ ਹਾਰਸਪਾਵਰ ਕਰ ਦਿੱਤੀ ਹੈ ਅਤੇ ਕਿਸਾਨਾਂ ਨੂੰ ਲੋਡ ਵਧਾਉਣ ਦਾ ਸਮਾਂ 45 ਦਿਨ ਦਾ ਦਿੱਤਾ ਹੈ।
ਅਜੀਤ ਡੈਸਕ
02-10-2026