02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੀ.ਐੱਚ.ਸੀ. ਬੁੱਢਾਬੜ ਵਿਖੇ ਡੇਂਗੂ, ਟੀਕਾਕਰਨ ਤੇ ਜੱਚਾ-ਬੱਚਾ ਸਿਹਤ ਸੰਬੰਧੀ ਵਿਸ਼ੇਸ਼ ਮੀਟਿੰਗ

ਭੰਗਾਲਾ, 1 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ.

Ad Position 21
No active advertisement
ਅਜੀਤ ਡੈਸਕ 02-10-2026
ਭੰਗਾਲਾ, 1 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਨੀਲਮ, ਐੱਸ.ਐਮ.ਓ. ਦੀ ਅਗਵਾਈ ਹੇਠ ਸੀ.ਐੱਚ.ਸੀ. ਬੁੱਢਾਬੜ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਹੁਸ਼ਿਆਰਪੁਰ ਡਾ. ਸੀਮਾ ਗਰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡੇਂਗੂ ਦੀ ਰੋਕਥਾਮ, ਏ. ਐਨ. ਸੀ., ਐਂਟੀ-ਰੇਬੀਜ਼ ਟੀਕਾਕਰਨ, ਜਨਮ ਦੋਸ਼ਾਂ ਦੀ ਪਛਾਣ, ਗਰਭਵਤੀ ਔਰਤਾਂ ਵਲੋਂ ਆਇਰਨ ਅਤੇ ਕੈਲਸ਼ੀਅਮ ਦੀ ਨਿਯਮਤ ਵਰਤੋਂ, ਬੱਚਿਆਂ ਦੇ ਸੰਪੂਰਨ ਟੀਕਾਕਰਨ ਅਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਸੀਮਾ ਗਰਗ ਨੇ ਸਿਹਤ ਕਰਮਚਾਰੀਆਂ ਨੂੰ ਗਰਭਵਤੀ ਔਰਤਾਂ ਦੀ ਸਮੇਂ-ਸਿਰ ਏ. ਐਨ. ਸੀ. ਜਾਂਚ, ਆਇਰਨ ਅਤੇ ਕੈਲਸ਼ੀਅਮ ਦੀ ਨਿਯਮਤ ਵਰਤੋਂ ਅਤੇ ਬੱਚਿਆਂ ਦਾ ਸਮੇਂ ਸਿਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪੁਲਿਸ ਪੋਲੀਓ ਮੁਹਿੰਮ ਦੌਰਾਨ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਸਿਹਤ ਕਰਮਚਾਰੀਆਂ ਲਈ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਾ. ਨੀਲਮ, ਐੱਸ.ਐਮ.ਓ. ਨੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਹੁਸ਼ਿਆਰਪੁਰ ਡਾ. ਸੀਮਾ ਗਰਗ ਦਾ ਸੀ.ਐੱਚ.ਸੀ. ਬੁੱਢਾਬੜ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸੀ.ਐੱਚ.ਸੀ. ਬੁੱਢਾਬੜ ਦੇ ਸਿਹਤ ਅਧਿਕਾਰੀ ਅਤੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਤਲਵੰਡੀ ਡੱਡੀਆਂ ਵਿਖੇ ਧਾਰਮਿਕ ਸੈਮੀਨਾਰ ਅਗਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ
Ad Position 24