02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ਜ਼ਿਲ੍ਹੇ ’ਚ ਵਿਆਪਕ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ - ਏ.ਡੀ.ਸੀ.

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਟਲ ਵਯੋ ਅਭਿਉਦਯ ਯੋਜਨਾ ਅਧੀਨ ਜ਼ਿਲ੍ਹੇ ਵਿਚ ਸੀਨੀਅਰ ਨਾਗਰਿਕਾਂ ਦੀ ਭਲਾਈ, ਸਿਹਤ ਸੰਭਾਲ, ਆਰਥਿਕ ਸਸ਼ਕਤੀਕਰਨ ਅਤੇ ਜਾਗਰੂਕਤਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਉਣ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦੇ ਅਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

Ad Position 21
No active advertisement
ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ। 02-10-2026
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਟਲ ਵਯੋ ਅਭਿਉਦਯ ਯੋਜਨਾ ਅਧੀਨ ਜ਼ਿਲ੍ਹੇ ਵਿਚ ਸੀਨੀਅਰ ਨਾਗਰਿਕਾਂ ਦੀ ਭਲਾਈ, ਸਿਹਤ ਸੰਭਾਲ, ਆਰਥਿਕ ਸਸ਼ਕਤੀਕਰਨ ਅਤੇ ਜਾਗਰੂਕਤਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਉਣ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦੇ ਅਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੱਖ-ਵੱਖ ਆਰਥਿਕ ਅਤੇ ਰਚਨਾਤਮਿਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਲਗਾਏ ਜਾਣ ਵਾਲੇ ਸਿਹਤ ਕੈਂਪਾਂ ਦੌਰਾਨ ਸੀਨੀਅਰ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਲਈ ਜਾਂਚ ਅਤੇ ਮੁਲਾਂਕਣ ਕੀਤਾ ਜਾਵੇਗਾ। ਜਾਂਚ ਤੋਂ ਬਾਅਦ ਯੋਗ ਸੀਨੀਅਰ ਨਾਗਰਿਕਾਂ ਦੀ ਸਰਜਰੀ ਕਰਵਾਈ ਜਾਵੇਗੀ ਅਤੇ ਆਪ੍ਰੇਸ਼ਨ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਣ ਵਾਲੇ ਲੋੜੀਂਦੇ ਖਰਚੇ ਸਰਕਾਰ ਵੱਲੋਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਨਾਗਰਿਕ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੇ ਸਨਮਾਨਜਨਕ ਅਤੇ ਸਿਹਤਮੰਦ ਜੀਵਨ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਤਹਿਤ ਨਿਰਧਾਰਿਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਅਤੇ ਸੈਕੰਡਰੀ), ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਐਲ.ਡੀ.ਐਮ., ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੋਜ਼ਗਾਰ ਕੈਂਪ ਹਾਜੀਪੁਰ ਬੀਡੀਪੀਓ ਦਫ਼ਤਰ ਵਿਖੇ 5 ਨੂੰ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਤਲਵੰਡੀ ਡੱਡੀਆਂ ਵਿਖੇ ਧਾਰਮਿਕ ਸੈਮੀਨਾਰ
Ad Position 24