ਹੁਸ਼ਿਆਰਪੁਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰ
ਹੁਸ਼ਿਆਰਪੁਰ, 1 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਤੱਕ ਨਵੀਆਂ ਕੀਤੀਆਂ ਖੇਤੀ ਖੋਜਾਂ ਦੇ ਪ੍ਰਸਾਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ ਸਿਟੀ ਸੈਂਟਰ ਨਜ਼ਦੀਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ‘ਚ ਕੈਬਨਿਟ ਮੰਤਰੀ ਡਾ.
ਹੁਸ਼ਿਆਰਪੁਰ, 1 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਤੱਕ ਨਵੀਆਂ ਕੀਤੀਆਂ ਖੇਤੀ ਖੋਜਾਂ ਦੇ ਪ੍ਰਸਾਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ ਸਿਟੀ ਸੈਂਟਰ ਨਜ਼ਦੀਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ‘ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਾ. ਰਾਜ ਕੁਮਾਰ ਮੈਂਬਰ ਲੋਕ ਸਭਾ ਮੁੱਖ ਮਹਿਮਾਨ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਹ ਕਿਸਾਨ ਮੇਲਾ ਕਿਸਾਨਾਂ ਅਤੇ ਪਸਾਰ ਮਾਹਿਰਾਂ ਦੀ ਮਿਲਣੀ ਦਾ ਅਜਿਹਾ ਮੌਕਾ ਹੁੰਦਾ ਹੈ ਜਿਸ ਵਿਚ ਕਿਸਾਨਾਂ ਨੂੰ ਖੇਤੀ ਸਬੰਧੀ ਪ੍ਰਦਰਸ਼ਨੀਆਂ, ਜ਼ਿਲ੍ਹੇ ਦੇ ਅਗਾਂਹਵਧੂ ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਖੇਤੀ ਉਤਪਾਦਾਂ ਦੀ ਪੇਸ਼ਕਸ਼ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੀ ਮਾਹਿਰ ਟੀਮ ਵਲੋਂ ਕਿਸਾਨਾਂ ਨੂੰ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।