02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਵਿਖੇ ਗੈਸਟ ਲੈਕਚਰ

ਭੰਗਾਲਾ, 1 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵਲੋਂ ਸਾਈਬਰ ਸੁਰੱਖਿਆ ਤੇ ਇਨਫਰਾਸਟਰਕਚਰ ਵਿਸ਼ੇ ’ਤੇ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਇਹ ਲੈਕਚਰ ਬੀ.

Ad Position 21
No active advertisement
ਅਜੀਤ ਡੈਸਕ 02-10-2026
ਭੰਗਾਲਾ, 1 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵਲੋਂ ਸਾਈਬਰ ਸੁਰੱਖਿਆ ਤੇ ਇਨਫਰਾਸਟਰਕਚਰ ਵਿਸ਼ੇ ’ਤੇ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਇਹ ਲੈਕਚਰ ਬੀ.ਸੀ.ਏ., ਬੀ.ਐਸ. ਸੀ. ਆਈ.ਟੀ. ਅਤੇ ਬੀ.ਐਸਸੀ. ਏ.ਆਈ. ਐਂਡ ਐਮ.ਐਲ. ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ ਸੀ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੌਜੂਦਾ ਦੌਰ ਵਿਚ ਸਾਈਬਰ ਸੁਰੱਖਿਆ ਦੀ ਮਹੱਤਤਾ ਅਤੇ ਤਕਨੀਕੀ ਢਾਂਚੇ ਬਾਰੇ ਜਾਗਰੂਕ ਕਰਨਾ ਸੀ। ਇਸ ਸਮਾਗਮ ਦੇ ਮੁੱਖ ਬੁਲਾਰੇ ਫਿਊਚਰ ਫਾਈਂਡਰਜ਼ ਪ੍ਰਾਈਵੇਟ ਲਿਮਟਿਡ, ਮੋਹਾਲੀ ਦੇ ਟੀਮ ਲੀਡਰ ਬੋਨਿਸ਼ ਸਿੰਗਲਾ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਾਈਬਰ ਹਮਲਿਆਂ ਤੋਂ ਬਚਣ ਦੇ ਤਰੀਕਿਆਂ, ਡਾਟਾ ਸੁਰੱਖਿਆ ਅਤੇ ਆਧੁਨਿਕ ਆਈ.ਟੀ. ਢਾਂਚੇ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੀ ਸ਼ੁਰੂਆਤ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਕਮਲ ਕਿਸ਼ੋਰ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਅਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਲੈਕਚਰ ਦੇ ਅੰਤ ਵਿਚ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਮੁੱਖ ਬੁਲਾਰੇ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਦਿਆਰਥੀਆਂ ਨੇ ਜੰਗਲਾਤ ਵਿਭਾਗ ’ਚ ਇੰਟਰਨਸ਼ਿਪ ਸਫਲਤਾਪੂਰਵਕ ਕੀਤੀ ਪੂਰੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਮੂਨਕ ਤੇ ਸਿੰਘਪੁਰ ਦਾ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਏ ਵਲੋਂ ਭਰਵਾਂ ਸਨਮਾਨ
Ad Position 24