01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

‘ ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ ਮਾਲਕੀ ਹੱਕਾਂ ਵਾਲੇ ਕਾਰਡ-ਆਸ਼ਿਕਾ ਜੈਨ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜਲਦ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ ਜਿਸ ਸੰਬੰਧੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਥੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ।

Ad Position 21
No active advertisement
ਅਜੀਤ ਡੈਸਕ 02-10-2026
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜਲਦ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ ਜਿਸ ਸੰਬੰਧੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਥੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਰੈਗੂਲਰ ਜਾਇਜ਼ਾ ਲਿਆ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨੇ ਮਾਲ ਅਧਿਕਾਰੀਆਂ ਨੂੰ ਪੈਡਿੰਗ ਪਏ ਇੰਤਕਾਲ ਦੇ ਮਾਮਲਿਆਂ ਨੂੰ ਵੀ ਤਰਜ਼ੀਹ ਦੇ ਆਧਾਰ ‘ਤੇ ਮੁਕੰਮਲ ਕਰਨ ਦੀ ਹਦਾਇਤ ਕੀਤੀ। ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਦੱਸਿਆ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਤਹਿਸੀਲ ਗੜ੍ਹਸ਼ੰਕਰ ਤੇ ਚੱਬੇਵਾਲ ਦੇ ਪਿੰਡ ਗੋਹਗੜੋਂ ਵਿਖੇ 104 ਪ੍ਰਾਪਰਟੀ ਕਾਰਡ ਅਤੇ ਸ਼ਾਮਚੁਰਾਸੀ ਦੇ ਪਿੰਡ ਬੁੱਬ ਵਿਖੇ 26 ਕਾਰਡ ਲਾਭਪਾਤਰੀਆਂ ਨੂੰ ਸਪੁਰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਕੀਮ ਸਬੰਧੀ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡਣ ਲਈ ਪਿੰਡਾਂ ਵਿਚ ਚੱਲ ਰਹੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਕੇ ਉਨ੍ਹਾਂ ਦੀ ਮਾਲਕੀ ਦੇ ਹੱਕ ਵਾਲੇ ਕਾਰਡ ਸੌਂਪੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਸ਼ਹਿਰੀ ਉਪ ਮੰਡਲ ਗੜ੍ਹਸ਼ੰਕਰ ਦੀ ਚੋਣ ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਸਕੂਲ ’ਚ ਪੀਯੂ-120 ਸੀ.ਆਈ.ਐੱਸ.ਸੀ.ਈ ਨੈਸ਼ਨਲ ਫੁੱਟਬਾਲ ਟੂਰਨਾਮੈਂਟ ਸ਼ੁਰੂ
Ad Position 24