ਪਿੰਡ ਸੈਚਾਂ ਵਿਖੇ 25ਵਾਂ ਮਹਾਨ ਕੀਰਤਨ ਦਰਬਾਰ ਕੱਲ੍ਹ
ਹੁਸ਼ਿਆਰਪੁਰ, 2 ਅਕਤੂਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ ਵਲੋਂ ਸ੍ਰੀ ਗੁਰੂ ਰਵਿਦਾਸ ਵੈਲਫ਼ੇਅਰ ਸੁਸਾਇਟੀ ਸੈਂਚਾਂ ਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡ ਸੈਚਾਂ ਵਿਖੇ 25ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ 4 ਅਕਤੂਬਰ ਨੂੰ ਸਵੇਰੇ 9 ਤੋਂ ਸ਼ਾਮ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਚੇਅਰਮੈਨ ਇੰਜ.
ਹੁਸ਼ਿਆਰਪੁਰ, 2 ਅਕਤੂਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ ਵਲੋਂ ਸ੍ਰੀ ਗੁਰੂ ਰਵਿਦਾਸ ਵੈਲਫ਼ੇਅਰ ਸੁਸਾਇਟੀ ਸੈਂਚਾਂ ਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡ ਸੈਚਾਂ ਵਿਖੇ 25ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ 4 ਅਕਤੂਬਰ ਨੂੰ ਸਵੇਰੇ 9 ਤੋਂ ਸ਼ਾਮ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਚੇਅਰਮੈਨ ਇੰਜ. ਸੁਰਿੰਦਰ ਸੰਧੂ, ਪ੍ਰਧਾਨ ਜਗਦੀਸ਼ ਲਾਲ ਬੱਧਣ ਅਤੇ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਾਰਜਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।