ਖ਼ਾਲਸਾ ਕਾਲਜ ਦੀਆਂ ਦੀਆਂ ਵਿਦਿਆਰਥਣਾਂ ਪਾਇਲ ਤੇ ਅਨਮੋਲ ਕੌਸ਼ਲ ਵਲੋਂ ਪੰਜਾਬ ‘ਵਰਸਿਟੀ ਦੀ ਮੈਰਿਟ ਸੂਚੀ ’ਚ ਤੀਜਾ ਤੇ ਚੌਥਾ ਸਥਾਨ ਹਾਸਿਲ
ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਚ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ. ਐੱਸ.
ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਚ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ. ਐੱਸ. ਸੀ. ਬੀ. ਐੱਡ. ਚੌਥੇ ਸਮੈਸਟਰ ਦੇ ਨਤੀਜੇ ਵਿਚ 2 ਵਿਦਿਆਰਥਣਾਂ ਨੇ ਪੰਜਾਬ ‘ਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ ਤੇ ਚੌਥਾ ਸਥਾਨ ਹਾਸਿਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥਣ ਪਾਇਲ ਨੇ 84.95 ਫ਼ੀਸਦੀ ਅੰਕ ਲੈ ਕੇ ਪੰਜਾਬ ‘ਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ, ਵਿਦਿਆਰਥਣ ਅਨਮੋਲ ਕੌਸ਼ਲ ਨੇ 83.38 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ ਵਿਚ ਚੌਥਾ ਸਥਾਨ ਹਾਸਿਲ ਕੀਤਾ ਹੈ। ਵਿਦਿਆਰਥਣ ਸੀਆ ਨੇ 81.29 ਫ਼ੀਸਦੀ ਅੰਕ ਲੈ ਕੇ ਕਾਲਜ ’ਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥਣਾਂ ਪਾਇਲ ਤੇ ਅਨਮੋਲ ਕੌਸ਼ਲ ਨੂੰ ਮੈਰਿਟ ਸੂਚੀ ਵਿਚ ਆਉਣ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਲਗਾਤਾਰ ਪੰਜਾਬ ‘ਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।