02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡਾ. ਸ਼ੁਦੇਸ਼ ਰਾਜਨ ਵਲੋਂ ਮੁਹੱਲਾ ਕਲੀਨਿਕ ਜਨੌੜੀ ਦਾ ਨਿਰੀਖਣ

ਹਰਿਆਣਾ, 2 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 03-10-2026
ਹਰਿਆਣਾ, 2 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਵਲੋਂ ਬਲਾਕ ਭੂੰਗਾ ਅਧੀਨ ਆਉਂਦੇ ਆਮ ਆਦਮੀ ਕਲੀਨਿਕ ਜਨੌੜੀ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਸਮੂਹ ਸਟਾਫ਼ ਦੀ ਹਾਜ਼ਰੀ ਚੈੱਕ ਕਰਦੇ ਹੋਏ ਤੇ ਇਕ ਟੀਮ ਵਜੋਂ ਮਿਲ ਕੇ ਕੰਮ ਕਾਜ ਕਰਨ ’ਤੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾਂ ਤਹਿਤ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੇ ਏ. ਐਨ. ਸੀ. ਤੇ ਪੀ. ਐਨ. ਸੀ. ਆਦਿ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦਾ ਸਮੇਂ ਸਮੇਂ ‘ਤੇ ਚੈੱਕਅਪ ਕਰਵਾਇਆ ਜਾਵੇ, ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਨਜ਼ਦੀਕੀ ਸਿਹਤ ਸੈਂਟਰ ਵਿਖੇ ਪੂਰਨ ਜਾਂਚ ਯਕੀਨੀ ਬਣਾਈ ਜਾਵੇ, ਸਾਰੇ ਜਣੇਪੇ ਸਰਕਾਰੀ ਸੰਸਥਾ ਵਿਖੇ ਹੀ ਕਰਵਾਏ ਜਾਣ। ਇਸ ਮੌਕੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ’ਤੇ ਜ਼ੋਰ ਦਿੰਦੇ ਹੋਏ ਸਮੂਹ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਡਾ. ਸੁਰਿੰਦਰ ਸਿੰਘ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਖੱਤਰੀ ਮਹਾਂਸਭਾ ਤਲਵਾੜਾ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਜਾਂਗਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ
Ad Position 24