ਅਰੋੜਾ ਖੱਤਰੀ ਮਹਾਂਸਭਾ ਤਲਵਾੜਾ ਦੀ ਮੀਟਿੰਗ
ਤਲਵਾੜਾ, 2 ਅਕਤੂਬਰ (ਐੱਚ. ਐੱਸ.
ਤਲਵਾੜਾ, 2 ਅਕਤੂਬਰ (ਐੱਚ. ਐੱਸ. ਮਿੱਠੂ)-ਅਰੋੜਾ ਖੱਤਰੀ ਮਹਾਂਸਭਾ ਤਲਵਾੜਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਮਾਜ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਮਹਾਂਸਭਾ ਨੂੰ ਹੋਰ ਮਜ਼ਬੂਤ, ਸੁਚੱਜੇ ਤੇ ਸੰਗਠਿਤ ਢੰਗ ਨਾਲ ਚਲਾਉਣ ਲਈ ਨਵੀਂ ਕਮੇਟੀ ਦਾ ਗਠਨ ਕੀਤਾ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਸਮਾਜ ਵਿਚ ਆਪਸੀ ਏਕਤਾ, ਭਾਈਚਾਰਕ ਸਾਂਝ ਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਤੇ ਭਲਾਈ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ। ਰਾਜੇਸ਼ ਅਰੋੜਾ ਨੇ ਕਿਹਾ ਕਿ ਮਹਾਂਸਭਾ ਦਾ ਮੁੱਖ ਉਦੇਸ਼ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਆਪਸੀ ਸਹਿਯੋਗ ਤੇ ਏਕਤਾ ਰਾਹੀਂ ਸਮਾਜ ਸੇਵਾ ਅਤੇ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਨਵੀਂ ਕਮੇਟੀ ਦੇ ਮੈਂਬਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਆਸ ਪ੍ਰਗਟਾਈ ਕਿ ਨਵੀਂ ਕਮੇਟੀ ਦੇ ਗਠਨ ਨਾਲ ਕੰਮਕਾਜ ਨੂੰ ਨਵੀਂ ਦਿਸ਼ਾ ਤੇ ਊਰਜਾ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਸਮਾਜ ਭਲਾਈ ਦੇ ਕਾਰਜ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਜਾਣਗੇ।