ਵਿਧਾਇਕ ਜਿੰਪਾ ਨੇ ਪੀਰ ਮੱਦੀ ਸ਼ਾਹ ਬਾਜ਼ਾਰ ’ਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪੀਰ ਮੱਦੀ ਸ਼ਾਹ ਬਾਜ਼ਾਰ ਵਿਚ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਬਾਜ਼ਾਰ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ।
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪੀਰ ਮੱਦੀ ਸ਼ਾਹ ਬਾਜ਼ਾਰ ਵਿਚ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਬਾਜ਼ਾਰ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ। ਵਿਧਾਇਕ ਜਿੰਪਾ ਨੇ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀਆਂ ਆਰਥਿਕ ਗਤੀਵਿਧੀਆਂ ਦਾ ਮਹੱਤਵਪੂਰਨ ਆਧਾਰ ਹੈ। ਵਪਾਰੀਆਂ ਦੀ ਮਿਹਨਤ ਨਾਲ ਨਾ ਸਿਰਫ਼ ਬਾਜ਼ਾਰਾਂ ਵਿਚ ਆਰਥਿਕ ਗਤੀਵਿਧੀਆਂ ਮਜ਼ਬੂਤ ਹੁੰਦੀਆਂ ਹਨ, ਸਗੋਂ ਵੱਡੀ ਗਿਣਤੀ ਵਿਚ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੁੰਦੇ ਹਨ। ਇਸ ਲਈ ਵਪਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੀਰ ਮੱਦੀ ਸ਼ਾਹ ਬਾਜ਼ਾਰ ਸਮੇਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੋੜੀਂਦਾ ਤਾਲਮੇਲ ਕੀਤਾ ਜਾਵੇਗਾ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।