04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਐਡ. ਫੁਗਲਾਣਾ

ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਬਲਦੇਵ ਸਿੰਘ ਫੁਗਲਾਣਾ ਤੇ ਸੀਨੀਅਰ ਆਗੂ ਦਵਿੰਦਰ ਸਿੰਘ ਜੱਟਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲਿਆ ਹੈ ਅਤੇ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਸੁਲਝੇ ਹੋਏ ਤੇ ਇਮਾਨਦਾਰ ਆਗੂ ਹਨ ਜਿਨ੍ਹਾਂ ਨੇ ਲੰਬਾ ਸਮਾਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ।

Ad Position 21
No active advertisement
ਅਜੀਤ ਡੈਸਕ 04-10-2026
ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਬਲਦੇਵ ਸਿੰਘ ਫੁਗਲਾਣਾ ਤੇ ਸੀਨੀਅਰ ਆਗੂ ਦਵਿੰਦਰ ਸਿੰਘ ਜੱਟਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲਿਆ ਹੈ ਅਤੇ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਸੁਲਝੇ ਹੋਏ ਤੇ ਇਮਾਨਦਾਰ ਆਗੂ ਹਨ ਜਿਨ੍ਹਾਂ ਨੇ ਲੰਬਾ ਸਮਾਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਾਜਸੀ ਤਜਰਬੇ ਦਾ ਲਾਭ ਪਾਰਟੀ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ’ਚ ਲੜੀਆਂ ਜਾਣਗੀਆਂ ਅਤੇ ਸੂਬੇ ’ਚ ਵੱਡੀ ਲੀਡ ਨਾਲ ਜਿੱਤ ਦਰਜ਼ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਤੋਂ ਸੂਬਾ ਵਾਸੀਆਂ ਦੇ ਪੱਲੇ ਸਿਰਫ਼ ਨਿਰਾਸ਼ਾ ਪਈ ਹੈ, ਜਿਸ ਦੇ ਚੱਲਦਿਆਂ ਸੂਬੇ ਦਾ ਹਰ ਵਰਗ ਆਪਣੇ ਆਪ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਵਿਧਾਨ ਸਭਾ ਚੋਣਾਂ ਜਿਤਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਗਰੁੱਪ ਵਲੋਂ ਤਹਿਸੀਲ ਕੰਪਲੈਕਸ ਦਸੂਹਾ ਲਈ ਫ਼ਰਨੀਚਰ ਭੇਟ ਅਗਲੀ ਖ਼ਬਰ ਟ੍ਰਿਪਲ ਐਮ ਸਕੂਲ ਆਫ਼ ਐਕਸੀਲੈਂਸ ਦੇ ਵੰਸ਼ ਗੋਸਵਾਮੀ ਨੇ ਸੋਨੇ ਤੇ ਸ਼ਿਵਿਕਾ ਨੇ ਚਾਂਦੀ ਦਾ ਤਗਮਾ ਜਿੱਤਿਆ
Ad Position 24