ਸਰਬਜੋਤ ਸਿੰਘ ਸਾਬੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਹਾਜੀਪੁਰ, 3 ਅਕਤੂਬਰ (ਜੋਗਿੰਦਰ ਸਿੰਘ)-ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਮੁਕੇਰੀਆਂ ਦੇ ਅਧੀਨ ਆਉਂਦੀ ਦਾਣਾ ਮੰਡੀ ਹਾਜੀਪੁਰ ਵਿਖੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਖ਼ਰੀਦ ਪ੍ਰਬੰਧਾਂ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵੀ ਉਨ੍ਹਾਂ ਨਾਲ ਮੌਜੂਦ ਸਨ।
ਹਾਜੀਪੁਰ, 3 ਅਕਤੂਬਰ (ਜੋਗਿੰਦਰ ਸਿੰਘ)-ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਮੁਕੇਰੀਆਂ ਦੇ ਅਧੀਨ ਆਉਂਦੀ ਦਾਣਾ ਮੰਡੀ ਹਾਜੀਪੁਰ ਵਿਖੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਖ਼ਰੀਦ ਪ੍ਰਬੰਧਾਂ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵੀ ਉਨ੍ਹਾਂ ਨਾਲ ਮੌਜੂਦ ਸਨ। ਗੱਲਬਾਤ ਕਰਦਿਆਂ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਇਸ ਮੌਕੇ ਆੜ੍ਹਤੀ ਲਖਵਿੰਦਰ ਸਿੰਘ ਟਿੰਮੀ, ਵਰਿੰਦਰ ਕੁਮਾਰ ਬੱਬੂ, ਕਪਿਲ ਹਾਜੀਪੁਰ, ਬੱਬਾ ਗੇਰਾ, ਇੰਸਪੈਕਟਰ ਫੂਡ ਸਪਲਾਈ ਬਲਬਿੰਦਰ ਕੁਮਾਰ, ਇੰਸਪੈਕਟਰ ਪਨਗ੍ਰੇਨ ਗੁਰਇਕਬਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਆਕਾਸ਼ਦੀਪ ਸਿੰਘ ਆਦਿ ਹਾਜ਼ਰ ਸਨ।