04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਡਾ. ਨੀਲਮ ਵਲੋਂ ਅਬਦੁੱਲਾਪੁਰ ਵਿਖੇ ਡੇਂਗੂ ਸੰਬੰਧੀ ਘਰ-ਘਰ ਸਰਵੇ ਦਾ ਨਿਰੀਖਣ

ਐਮਾ ਮਾਂਗਟ, 3 ਅਕਤੂਬਰ (ਗੁਰਾਇਆ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ.

Ad Position 21
No active advertisement
ਅਜੀਤ ਡੈਸਕ 04-10-2026
ਐਮਾ ਮਾਂਗਟ, 3 ਅਕਤੂਬਰ (ਗੁਰਾਇਆ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ. ਨੀਲਮ, ਐੱਸ. ਐਮ. ਓ. ਸੀ. ਐੱਚ. ਸੀ. ਬੁੱਢਾਬੜ ਦੀ ਅਗਵਾਈ ਹੇਠ ਪਿੰਡ ਅਬਦੁਲਾਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਸੰਬੰਧੀ ਘਰ-ਘਰ ਸਰਵੇ ਕੀਤਾ। ਇਸ ਦੌਰਾਨ ਡਾ. ਨੀਲਮ ਵਲੋਂ ਖ਼ੁਦ ਘਰ-ਘਰ ਜਾ ਕੇ ਸਰਵੇ ਦਾ ਨਿਰੀਖਣ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਲੋਕਾਂ ਨੂੰ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਟਾਇਰਾਂ ਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਿਤ ਸਫ਼ਾਈ ਕਰਨ ਲਈ ਪ੍ਰੇਰਿਤ ਕੀਤਾ। ਡਾ. ਨੀਲਮ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਾਵਧਾਨੀ ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦਾ ਬੀ. ਏ. ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਬਜੋਤ ਸਿੰਘ ਸਾਬੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24