ਮੋਹਨ ਲਾਲ ਬਣੇ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਪੰਜਾਬ ਸਟੇਟ ਪ੍ਰਧਾਨ
ਟਾਂਡਾ ਉੜਮੁੜ, 3 ਅਕਤੂਬਰ (ਭਗਵਾਨ ਸਿੰਘ ਸੈਣੀ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ.) ਵਲੋਂ ਜਾਰੀ ਨਿਯੁਕਤੀ ਪੱਤਰ ਅਨੁਸਾਰ ਮੋਹਨ ਲਾਲ ਸਭਰਵਾਲ ਨੂੰ ਸੰਸਥਾ ਦੇ ਪੰਜਾਬ ਸਟੇਟ ਪ੍ਰਧਾਨ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ।
ਟਾਂਡਾ ਉੜਮੁੜ, 3 ਅਕਤੂਬਰ (ਭਗਵਾਨ ਸਿੰਘ ਸੈਣੀ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ.) ਵਲੋਂ ਜਾਰੀ ਨਿਯੁਕਤੀ ਪੱਤਰ ਅਨੁਸਾਰ ਮੋਹਨ ਲਾਲ ਸਭਰਵਾਲ ਨੂੰ ਸੰਸਥਾ ਦੇ ਪੰਜਾਬ ਸਟੇਟ ਪ੍ਰਧਾਨ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਇਲਾਕਾ ਵਾਸੀਆਂ ਵਲੋਂ ਮੋਹਨ ਲਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਸਮਾਜ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਉਹ ਸਮਾਜ ਨੂੰ ਸਿੱਖਿਆ, ਸਮਾਨਤਾ ਤੇ ਸਸ਼ਕਤੀਕਰਨ ਨਾਲ ਜੋੜਨ ਲਈ ਆਪਣੀ ਭੂਮਿਕਾ ਨਿਭਾਉਣਗੇ। ਇਸ ਮੌਕੇ ਮੋਹਨ ਲਾਲ ਸਭਰਵਾਲ ਨੇ ਆਖਿਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਭਾਰਤੀ ਵਾਲਮੀਕਿ ਧਰਮ ਸਮਾਜ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਸਿਧਾਂਤਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਨਿਯੁਕਤੀ ਨਾਲ ਸਮਾਜ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਮੋਹਨ ਲਾਲ ਨੇ ਸੰਸਥਾ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਬਹੁਤ ਜਲਦੀ ਵੱਖ-ਵੱਖ ਜ਼ਿਲ੍ਹਿਆਂ ਵਿਚ ਯਾਤਰਾ ਦੇ ਰੂਪ ’ਚ ਸਮਾਜ ਨੂੰ ਸਿੱਖਿਆ, ਸਮਾਨਤਾ ਅਤੇ ਸਸ਼ਕਤੀਕਰਨ ਨਾਲ ਜੋੜ ਕੇ ਜਨ ਸੰਪਰਕ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।