ਲੋਕਤੰਤਰ ਦੀ ਮਜ਼ਬੂਤੀ ਤੇ ਵੋਟ ਚੋਰੀ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ-ਐਡ. ਗਿਲਜੀਆਂ
ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਦੇਸ਼ ਦੇ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਵੋਟ ਦੇਣ ਦਾ ਅਧਿਕਾਰ ਹੈ, ਜਿਸ ਦਾ ਸੁਰੱਖਿਅਤ ਰਹਿਣਾ ਬੇਹੱਦ ਜ਼ਰੂਰੀ ਹੈ। ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜ, ਯੋਗ ਵੋਟਰਾਂ ਦੇ ਨਾਂਅ ਹਟਾਉਣ ਜਾਂ ਅਣਉੱਚਿਤ ਤਰੀਕੇ ਨਾਲ ਨਾਂਅ ਸ਼ਾਮਿਲ ਕਰਨਾ ਤੇ ਵੋਟ ਚੋਰੀ ਕਰਨਾ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਹੈ, ਜਿਸ ਨੂੰ ਕਾਂਗਰਸ ਕਦੇ ਬਰਦਾਸ਼ਤ ਨਹੀਂ ਕਰੇਗੀ।
ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਦੇਸ਼ ਦੇ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਵੋਟ ਦੇਣ ਦਾ ਅਧਿਕਾਰ ਹੈ, ਜਿਸ ਦਾ ਸੁਰੱਖਿਅਤ ਰਹਿਣਾ ਬੇਹੱਦ ਜ਼ਰੂਰੀ ਹੈ। ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜ, ਯੋਗ ਵੋਟਰਾਂ ਦੇ ਨਾਂਅ ਹਟਾਉਣ ਜਾਂ ਅਣਉੱਚਿਤ ਤਰੀਕੇ ਨਾਲ ਨਾਂਅ ਸ਼ਾਮਿਲ ਕਰਨਾ ਤੇ ਵੋਟ ਚੋਰੀ ਕਰਨਾ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਹੈ, ਜਿਸ ਨੂੰ ਕਾਂਗਰਸ ਕਦੇ ਬਰਦਾਸ਼ਤ ਨਹੀਂ ਕਰੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਸਥਾਨਕ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵੋਟ ਚੋਰੀ ਦੇ ਦੋਸ਼ਾਂ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਜਿਥੇ ਵੀ ਸ਼ਿਕਾਇਤਾਂ ਜਾਂ ਇਤਰਾਜ਼ ਵੋਟਾਂ ਨੂੰ ਲੈ ਕੇ ਸਾਹਮਣੇ ਆ ਰਹੇ ਹਨ, ਉਥੇ ਸਰਕਾਰ ਨੂੰ ਉਨ੍ਹਾਂ ਦੀ ਪੂਰੀ ਜਾਂਚ ਕਰਕੇ ਸਹੀ ਤੱਥ ਲੋਕਾਂ ਸਾਹਮਣੇ ਰੱਖਣ ਲਈ ਮਜਬੂਰ ਕੀਤਾ ਜਾਵੇ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਣੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਵੋਟਾਂ ਦੀ ਸੁਧਾਈ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹਿ ਜਾਵੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕ ਅਰੁਣ ਮਿੱਕੀ ਡੋਗਰਾ, ਐਡਵੋਕੇਟ ਰਣਜੀਤ ਕੁਮਾਰ ਚੱਬੇਵਾਲ, ਐਡਵੋਕੇਟ ਰੋਹਿਤ ਜੋਸ਼ੀ, ਸੀਨੀਅਰ ਆਗੂ ਯਾਮੀਨੀ ਗੋਮਰ, ਅਮਰਪਾਲ ਕਾਕਾ, ਰਜਨੀਸ਼ ਟੰਡਨ, ਅਸ਼ਵਨੀ ਸ਼ਰਮਾ, ਸਾਬਕਾ ਚੇਅਰਮੈਨ ਸਰਵਣ ਸਿੰਘ, ਹੰਸਰਾਜ ਸਤਿਆਲ ਵੀ ਹਾਜ਼ਰ ਸਨ।