05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰੇਕ ਵਰਗ ਨੂੰ ਮਿਲਣਗੀਆਂ ਸਹੂਲਤਾਂ-ਸੁਖਬੀਰ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਸੂਬੇ ’ਚ ਮੁੜ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ ਅਤੇ ਇਸ ਦੇ ਨਾਲ ਹੀ ਹਰੇਕ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਸਿਰਫ ਸਬਜਬਾਗ ਦਿਖਾਏ ਹਨ ਅਤੇ ਜਦਕਿ ਵਿਕਾਸ ਦੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਨਾਲ ਖੋਖਲੇ ਹਨ।

Ad Position 21
No active advertisement
ਅਜੀਤ ਡੈਸਕ 05-10-2026
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਸੂਬੇ ’ਚ ਮੁੜ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ ਅਤੇ ਇਸ ਦੇ ਨਾਲ ਹੀ ਹਰੇਕ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਸਿਰਫ ਸਬਜਬਾਗ ਦਿਖਾਏ ਹਨ ਅਤੇ ਜਦਕਿ ਵਿਕਾਸ ਦੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਨਾਲ ਖੋਖਲੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਚੱਬੇਵਾਲ ’ਚ ਹੋਈ ਰੈਲੀ ਉਪਰੰਤ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਸੋਹਣ ਸਿੰਘ ਠੰਡਲ ਤੇ ਪਰਿਵਾਰ ਵਲੋਂ ਪਾਰਟੀ ਵਰਕਰਾਂ ਸਮੇਤ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਉਹ ਪਾਰਟੀ ਦੀਆਂ ਹਿਦਾਇਤਾਂ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕੰਮ ਕਰਦੇ ਆ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਵੀ ਉਹ ਪਾਰਟੀ ਲਈ ਸਾਰੇ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਹਰਮਿੰਦਰ ਸਿੰਘ ਸੰਧੂ ਚੱਬੇਵਾਲ, ਸੈਨੇਟਰ ਸੰਦੀਪ ਸਿੰੰਘ ਸੀਕਰੀ, ਸਪੋਕਸਪਰਸਨ ਡਾ. ਗੁਰਪ੍ਰੀਤ ਕੌਰ, ਬੀਬੀ ਬਲਵੀਰ ਕੌਰ ਠੰਡਲ, ਰਵਿੰਦਰ ਸਿੰਘ ਠੰਡਲ, ਮੰਜੂ ਠੰਡਲ , ਜਰਨੈਲ ਸਿੰਘ ਖਾਲਸਾ, ਸਰਵਿੰਦਰ ਸਿੰਘ ਠੀਂਡਾ, ਹਰਜੀ ਬਾਜਵਾ, ਜਸਵੀਰ ਸਿੰਘ ਭੱਟੀ, ਮਾ. ਰਛਪਾਲ ਸਿੰਘ, ਡਾ. ਜਸਵੀਰ ਸਿੰਘ ਅਜਨੋਹਾ, ਮਲਕੀਤ ਸਿੰਘ ਠੰਡਲ, ਕੁਲਦੀਪ ਸਿੰਘ, ਮਾ. ਹਰਭਜਨ ਸਿੰਘ ਅਜਨੋਹਾ, ਜਸਵਿੰਦਰ ਸਿੰਘ ਠੰਡਲ ਆਦਿ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਪਾਨ ਵਿਚ ਏਸ਼ੀਆਈ ਖੇਡਾਂ ਵਿਚ ਕਾਂਸੇ ਦਾ ਤਗਮਾ ਜੇਤੂ ਗੁਰਿੰਦਰਵੀਰ ਸਿੰਘ ਦਾ ਐਡਵੋਕੇਟ ਗਿਲਜੀਆਂ ਵਲੋਂ ਸਨਮਾਨ ਅਗਲੀ ਖ਼ਬਰ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਲਈ ਸੰਗਤਾਂ ’ਚ ਭਾਰੀ ਉਤਸ਼ਾਹ
Ad Position 24