05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਇੰਚਾਰਜ ਲਾਉਣ ’ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਹੁੰਦਲ, ਬਾਜਵਾ

ਘੋਗਰਾ, 4 ਅਕਤੂਬਰ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 05-10-2026
ਘੋਗਰਾ, 4 ਅਕਤੂਬਰ (ਆਰ. ਐੱਸ. ਸਲਾਰੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਤੇ ਸਮੁੱਚੀ ਹਾਈਕਮਾਨ ਵਲੋਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦਾ ਹਲਕਾ ਇੰਚਾਰਜ ਲਾਉਣ ’ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸਬ ਸਰਕਲ ਪ੍ਰਧਾਨ ਸੀਨੀਅਰ ਅਕਾਲੀ ਆਗੂ ਸਰਕਲ ਪ੍ਰਧਾਨ ਡਾ. ਸੱਜਣ ਸਿੰਘ ਹੁੰਦਲ ਘੋਗਰਾ ਤੇ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਜਸਵੀਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਪਿਛਲੇ ਲੰਬੇ ਸਮੇਂ ਤੋਂ ਸ੍ਰੋ. ਅਕਾਲੀ ਦਲ (ਬ) ਦੇ ਨਾਲ ਜੁੜੇ ਹਨ ਤੇ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕਿ ਕੰਮ ਕਰਦੇ ਆ ਰਹੇ ਹਨ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਉਨ੍ਹਾਂ ਨੂੰ ਹਲਕਾ ਦਸੂਹਾ ਦਾ ਇੰਚਾਰਜ ਥਾਪਿਆ ਹੈ, ਜਿਸ ਨਾਲ ਉਨ੍ਹਾਂ ਨੇ ਨੌਜਵਾਨਾਂ ’ਚ ਨਵੀਂ ਰੂਹ ਫੂਕੀ ਹੈ। ਚੀਮਾ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਨੂੰ ਹੋਰ ਬਲ ਮਿਲੇਗਾ। ਬਿੱਕਾ ਚੀਮਾ ਦੀ ਨਿਯੁਕਤੀ ਨੂੰ ਲੈ ਕੇ ਸਮੂਹ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਨਮਾਨ ਸਮਾਗਮ ਵੀ ਕੀਤੇ ਜਾਣਗੇ। ਇਸ ਮੌਕੇ ਜਸਵੰਤ ਸਿੰਘ, ਮਨਜੀਤ ਸਿੰਘ, ਮੱਖਣ ਸਿੰਘ, ਜੋਗਿੰਦਰ ਸਿੰਘ ਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸ਼ਹਿਰ ਦੀ ਪ੍ਰਸਿੱਧ ਬੇਕਰੀ ਦੀ ਚੈਕਿੰਗ, ਅਨੇਕਾਂ ਖ਼ਾਮੀਆਂ ਪਾਈਆਂ ਗਈਆਂ ਅਗਲੀ ਖ਼ਬਰ ਜ਼ਿਲ੍ਹਾ ਲੇਖਕ ਮੰਚ ਨੇ ਹੁਸ਼ਿਆਰਪੁਰ ’ਚ ਆਲ ਇੰਡੀਆ ਮੁਸ਼ਾਇਰਾ ਕਰਵਾਇਆ
Ad Position 24