05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਵਿਸ਼ਵ ਓਜ਼ੋਨ ਦਿਵਸ ਮੌਕੇ ਸਮਾਗਮ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਅਤੇ ਜੀਵਨ ਵਿਗਿਆਨ ਵਿਭਾਗ ਵਲੋਂ ‘ਓਜ਼ੋਨ ਪਰਤ ਦੀ ਸੁਰੱਖਿਆ: ਵਿਗਿਆਨ, ਸਥਿਰਤਾ ਅਤੇ ਸਾਡੀ ਸਾਂਝੀ ਜ਼ਿੰਮੇਵਾਰੀ’ ਵਿਸ਼ੇ ਤਹਿਤ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਤਿਭਾ ਅਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 05-10-2026
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਅਤੇ ਜੀਵਨ ਵਿਗਿਆਨ ਵਿਭਾਗ ਵਲੋਂ ‘ਓਜ਼ੋਨ ਪਰਤ ਦੀ ਸੁਰੱਖਿਆ: ਵਿਗਿਆਨ, ਸਥਿਰਤਾ ਅਤੇ ਸਾਡੀ ਸਾਂਝੀ ਜ਼ਿੰਮੇਵਾਰੀ’ ਵਿਸ਼ੇ ਤਹਿਤ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਤਿਭਾ ਅਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ, ਪੋਸਟਰ ਮੇਕਿੰਗ, ਨਾਅਰਾ ਲੇਖਣ, ਕੁਇਜ਼, ‘ਬੈੱਸਟ ਆਊਟ ਆਫ਼ ਵੇਸਟ’, ਰੰਗੋਲੀ ਅਤੇ ਓਜ਼ੋਨ ਸੁਰੱਖਿਆ ਪ੍ਰਣ ਸ਼ਾਮਿਲ ਸਨ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਕਿਹਾ ਕਿ ਓਜ਼ੋਨ ਪਰਤ ਦੀ ਸੁਰੱਖਿਆ ਕਿਸੇ ਇਕ ਵਿਅਕਤੀ ਦੀ ਨਹੀਂ, ਬਲਕਿ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ‘ਚ ਪ੍ਰਦੂਸ਼ਣ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਵਾਤਾਵਰਨ-ਪੱਖੀ ਆਦਤਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਸਾਰਥਿਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਸ਼ਾਮਿਲ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਇਕ ਵਿਸ਼ੇਸ਼ ਓਜ਼ੋਨ ਸੁਰੱਖਿਆ ਪ੍ਰਣ ਵੀ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਅਤੇ ਸਟਾਫ਼ ਨੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਾ-ਭਰਾ ਬਣਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੇ ਅੰਤ ‘ਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵੈਮਾਣ ਚੇਤਨਾ ਯਾਤਰਾ ਦੇ ਅੰਤਿਮ ਪੜਾਅ ’ਤੇ ‘ਹਲਦੀਘਾਟੀ ਦੀ ਮਿੱਟੀ-ਵੀਰਾਂ ਦਾ ਸਨਮਾਨ’ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ
Ad Position 24