06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਰਸੀ ਮੌਕੇ ਸਵ. ਸ਼ਾਂਤਾ ਚੋਪੜਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਵਿਦਿਆਰਥੀ। ਬਰਸੀ ਮੌਕੇ ਸਵ. ਸ਼ਾਂਤਾ ਚੋਪੜਾ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਦੀ ਸੰਸਥਾਪਕ ਸਵ. ਸ਼ਾਂਤਾ ਚੋਪੜਾ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-10-2026
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਦੀ ਸੰਸਥਾਪਕ ਸਵ. ਸ਼ਾਂਤਾ ਚੋਪੜਾ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਦੀ ਨੂੰਹ ਚੇਅਰਪਰਸਨ ਸੰਗੀਤਾ ਚੋਪੜਾ ਦੇ ਦਿਸ਼ਾ-ਨਿਰਦੇਸ਼ ‘ਚ ਕੁਸ਼ਟ ਆਸ਼ਰਮ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਸੇਂਟ ਸੋਲਜਰ ਇੰਟਰ ਕਾਲਜ ਦੇ ਪ੍ਰਿੰਸੀਪਲ ਮਨਗਿੰਦਰ ਸਿੰਘ ਤੇ ਸਟਾਫ਼ ਮੈਂਬਰ ਨੇ ਸਵ. ਸ਼ਾਂਤਾ ਚੋਪੜਾ ਨੂੰ ਉਨ੍ਹਾਂ ਦੀ ਤਸਵੀਰ ‘ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ। ਉਪਰੰਤ ਕੁਸ਼ਟ ਆਸ਼ਰਮ ਵਿਚ ਰਹਿ ਰਹੇ ਮਰੀਜ਼ਾਂ ਲਈ ਲੰਗਰ ਲਗਾਇਆ। ਸਟਾਫ਼ ਤੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਲੰਗਰ ਵਰਤਾਇਆ। ਚੇਅਰਪਰਸਨ ਚੋਪੜਾ ਨੇ ਦੱਸਿਆ ਕਿ ਮਾਤਾ ਸ਼ਾਂਤਾ ਚੋਪੜਾ ਦੀ ਪੜ੍ਹਾਈ ਦੇ ਨਾਲ-ਨਾਲ ਸਮਾਜ ਦੇ ਇਸ ਵਿਸ਼ੇਸ਼ ਵਰਗ ਨਾਲ ਉਨ੍ਹਾਂ ਦਾ ਹਮੇਸ਼ਾ ਹੀ ਖਾਸ ਲਗਾਅ ਰਿਹਾ ਅਤੇ ਉਹ ਸਮਾਜ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਸਨ। ਜ਼ਿਕਰਯੋਗ ਹੈ ਕਿ ਸਵ. ਸ਼ਾਂਤਾ ਚੋਪੜਾ ਨੇ 1958 ਵਿਚ ਤਿੰਨ ਬੱਚਿਆਂ ਨਾਲ ਸਕੂਲ ਸ਼ੁਰੂ ਕੀਤਾ ਸੀ, ਜੋ ਅੱਜ ਬੋਹੜ ਦਾ ਰੁੱਖ ਬਣ ਚੁੱਕਾ ਹੈ ਅਤੇ ਹਿਮਾਚਲ, ਹਰਿਆਣਾ, ਚੰਡੀਗੜ੍ਹ, ਦਿੱਲੀ ਸਮੇਤ ਪੂਰੇ ਪੰਜਾਬ ਵਿਚ ਆਪਣੀਆਂ 60 ਸ਼ਾਖਾਵਾਂ ਰਾਹੀਂ ਸਿੱਖਿਆ ਪ੍ਰਦਾਨ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਅਭਿਆਨ ਤਹਿਤ ਖੜਕਾਂ ਸਕੂਲ ’ਚ ਸਫ਼ਾਈ ਮੁਹਿੰਮ ਅਗਲੀ ਖ਼ਬਰ ਸਵੈਮਾਣ ਚੇਤਨਾ ਯਾਤਰਾ ਦੇ ਅੰਤਿਮ ਪੜਾਅ ’ਤੇ ‘ਹਲਦੀਘਾਟੀ ਦੀ ਮਿੱਟੀ-ਵੀਰਾਂ ਦਾ ਸਨਮਾਨ’ ਸਮਾਗਮ ਕਰਵਾਇਆ
Ad Position 24