ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਨੇ 14ਵੇਂ ਸਰਵ ਭਾਰਤੀ ਸ਼ਬਦ ਗਾਇਨ ਮੁਕਾਬਲੇ ’ਚ ਨਾਂਅ ਕੀਤਾ ਰੌਸ਼ਨ
ਅੱਡਾ ਸਰਾਂ, 4 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਿਮਰਨਜੀਤ ਸਿੰਘ ਨੇ 14ਵੇਂ ਸਰਵ ਭਾਰਤੀ ਸ਼ਬਦ ਗਾਇਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਿਮਰਨਜੀਤ ਸਿੰਘ ਨੇ 13 ਤੋਂ 17 ਸਾਲ ਉਮਰ ਵਰਗ ਦੇ ਵਿਅਕਤੀਗਤ ਸ਼ਬਦ ਗਾਇਨ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅੱਡਾ ਸਰਾਂ, 4 ਅਕਤੂਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਿਮਰਨਜੀਤ ਸਿੰਘ ਨੇ 14ਵੇਂ ਸਰਵ ਭਾਰਤੀ ਸ਼ਬਦ ਗਾਇਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਿਮਰਨਜੀਤ ਸਿੰਘ ਨੇ 13 ਤੋਂ 17 ਸਾਲ ਉਮਰ ਵਰਗ ਦੇ ਵਿਅਕਤੀਗਤ ਸ਼ਬਦ ਗਾਇਨ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਵੱਕਾਰੀ ਮੁਕਾਬਲਾ ਗੁਰਮਤਿ ਸੰਗੀਤ ਵਿਭਾਗ, ਪ੍ਰਾਚੀਨ ਕਲਾ ਕੇਂਦਰ, ਚੰਡੀਗੜ੍ਹ ਤੇ ਗੁਰਮਤਿ ਸੰਗੀਤ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਸੈਕਟਰ-34, ਚੰਡੀਗੜ੍ਹ ਵਿਖੇ ਕਰਵਾਇਆ। ਇਸ ਸਰਵ ਭਾਰਤੀ ਪੱਧਰ ਦੇ ਮੁਕਾਬਲੇ ਵਿਚ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਸ਼ਬਦ ਗਾਇਨ ਦੀ ਪੇਸ਼ਕਾਰੀ ਕਰਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਿਮਰਨਜੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਸਿਮਰਨਜੀਤ ਸਿੰਘ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਅਮੀਰ ਸੱਭਿਆਚਾਰਕ ਤੇ ਅਧਿਆਤਮਿਕ ਵਿਰਾਸਤ ਨਾਲ ਜੋੜਨਾ ਸਕੂਲ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਦੇ ਕੋਆਰਡੀਨੇਟਰਾਂ ਵਿਨੀਤਾ ਬਲੌਰੀਆ, ਸੁਜਾਤਾ ਛਾਬੜਾ, ਸ਼ਿਵਾਨੀ ਤੇ ਅਮਨੀਤ ਸੈਣੀ ਸਮੇਤ ਸਮੂਹ ਸਟਾਫ਼ ਮੈਂਬਰਾਂ ਦੇ ਲਗਾਤਾਰ ਮਾਰਗ ਦਰਸ਼ਨ ਤੇ ਅਣਥੱਕ ਯਤਨਾਂ ਨੂੰ ਵੀ ਦਿੱਤਾ ਗਿਆ। ਸਕੂਲ ਪ੍ਰਬੰਧਨ ਨੇ ਕਿਹਾ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੱਭਿਆਚਾਰਕ ਅਤੇ ਅਧਿਆਤਮਿਕ ਖੇਤਰਾਂ ਵਿਚ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ।