ਆਦੀਆ ਵਲੋਂ ਦਾਣਾ ਮੰਡੀ ਸ਼ਾਮਚੁਰਾਸੀ ਦਾ ਦੌਰਾ
ਸ਼ਾਮਚੁਰਾਸੀ, 4 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਦੀ ਦਾਣਾ ਮੰਡੀ ਵਿਖੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਉਚੇਚੇ ਤੌਰ ’ਤੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਆ ਰਹੀਆਂ ਵੱਖ-ਵੱਖ ਗੰਭੀਰ ਸਮੱਸਿਆਵਾਂ ਨੂੰ ਬਹੁਤ ਧਿਆਨ ਨਾਲ ਸੁਣਿਆ।
ਸ਼ਾਮਚੁਰਾਸੀ, 4 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਦੀ ਦਾਣਾ ਮੰਡੀ ਵਿਖੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਉਚੇਚੇ ਤੌਰ ’ਤੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਆ ਰਹੀਆਂ ਵੱਖ-ਵੱਖ ਗੰਭੀਰ ਸਮੱਸਿਆਵਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੇ ਸੁਸਤ ਰਵੱਈਏ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਆਈ ਨੂੰ ਲਗਪਗ 20 ਦਿਨਾਂ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਹਾਲੇ ਤੱਕ ਸਰਕਾਰ ਜਾਂ ਪ੍ਰਸ਼ਾਸਨ ਵਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਰਸਮੀ ਤੌਰ ’ਤੇ ਸ਼ੁਰੂ ਨਹੀਂ ਕੀਤੀ ਗਈ। ਆਦੀਆ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਅਣਦੇਖੀ ਤੇ ਨਾਕਾਮੀ ਦਾ ਖ਼ਾਮਿਆਜ਼ਾ ਪੰਜਾਬ ਦਾ ਹਰ ਵਰਗ ਭੁਗਤ ਰਿਹਾ ਹੈ। ਪਵਨ ਕੁਮਾਰ ਆਦੀਆ ਨੇ ਮੰਗ ਕੀਤੀ ਕਿ ਸਰਕਾਰ ਤੇ ਸੰਬੰਧਿਤ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸੁਚਾਰੂ ਢੰਗ ਨਾਲ ਸ਼ੁਰੂ ਕਰਵਾਉਣ। ਇਸ ਮੌਕੇ ਕੌਂਸਲਰ ਦਲਜਿੰਦਰ ਸੋਹਲ, ਕੌਂਸਲਰ ਹੀਰਾ ਲਾਲ, ਸੋਨੂੰ ਭੱਟੀ, ਕਾਂਗਰਸੀ ਆਗੂ ਰਵਿੰਦਰ ਸਿੰਘ ਸੰਧਰ, ਬਲਾਕ ਪ੍ਰਧਾਨ ਕਰਮ ਸਿੰਘ, ਹਰਿ ਕਿਸ਼ਨ, ਭੂਸ਼ਨ ਕੁਮਾਰ, ਕੁਲਦੀਪ ਕੁਮਾਰ, ਪ੍ਰਸ਼ੋਤਮ ਕੁਮਾਰ, ਸੋਹਣ ਲਾਲ ਵੀ ਸ਼ਾਮਿਲ ਸਨ।