ਡੇਰਾ ਅੰਗੀਠਾ ਸਾਹਿਬ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ ਬਰਸੀ ਸੰਬੰਧੀ ਸਮਾਗਮ
ਚੱਬੇਵਾਲ, 4 ਅਕਤੂਬਰ (ਰਾਜੀਵ ਭਾਰਦਵਾਜ)-ਸੰਤ ਬਾਬਾ ਹਰਨਾਮ ਸਿੰਘ ਦੇ ਅਸਥਾਨ ਡੇਰਾ ਅੰਗੀਠਾ ਸਾਹਿਬ ਜਿਆਣ ਵਿਖੇ ਸੰਤ ਬਾਬਾ ਜਵਾਲਾ ਸਿੰਘ ਦਾ 50ਵਾਂ ਸਾਲਾਨਾ ਬਰਸੀ ਸਮਾਗਮ ਕਰਵਾਇਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਚੱਬੇਵਾਲ, 4 ਅਕਤੂਬਰ (ਰਾਜੀਵ ਭਾਰਦਵਾਜ)-ਸੰਤ ਬਾਬਾ ਹਰਨਾਮ ਸਿੰਘ ਦੇ ਅਸਥਾਨ ਡੇਰਾ ਅੰਗੀਠਾ ਸਾਹਿਬ ਜਿਆਣ ਵਿਖੇ ਸੰਤ ਬਾਬਾ ਜਵਾਲਾ ਸਿੰਘ ਦਾ 50ਵਾਂ ਸਾਲਾਨਾ ਬਰਸੀ ਸਮਾਗਮ ਕਰਵਾਇਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸੰਤ ਮਹਾਂਪੁਰਸ਼ਾਂ, ਰਾਗੀ ਸਿੰਘਾਂ ਤੇ ਕਥਾਵਾਚਕਾਂ ਨੇ ਆਈ ਹੋਈ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸੰਤ ਕੁਲਦੀਪ ਸਿੰਘ ਬਜੂਹੇ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਕੁਲਤਾਰ ਸਿੰਘ ਹਜ਼ੂਰੀ ਜਥਾ ਨਿਰਮਲ ਕੁਟੀਆ ਡੇਰਾ ਅੰਗੀਠਾ ਸਾਹਿਬ ਜਿਆਣ, ਸੰਤ ਬਾਬਾ ਹਰਜਿੰਦਰ ਸਿੰਘ ਚਾਹ ਵਾਲੇ, ਸੰਤ ਬਾਬਾ ਹਰਮੇਲ ਸਿੰਘ, ਸੰਤ ਬਾਬਾ ਅਜੀਤ ਸਿੰਘ ਨੌਲੀ ਵਾਲੇ, ਬਾਬਾ ਕਰਨੈਲ ਸਿੰਘ, ਜਰਨੈਲ ਸਿੰਘ ਗੜ੍ਹਦੀਵਾਲਾ ਵਾਲੇ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਡੇਰਾ ਸੰਚਾਲਕ ਬਾਬਾ ਬਲਰਾਜ ਸਿੰਘ ਤੇ ਬੀਬੀ ਗਗਨਦੀਪ ਕੌਰ ਮਹੰਤ ਨੇ ਸੰਗਤ ਨੂੰ ਡੇਰਾ ਅੰਗੀਠਾ ਸਾਹਿਬ ਦੇ ਇਤਿਹਾਸ ਨਾਲ ਜੋੜਦਿਆਂ ਅਤੇ ਸੰਤ ਬਾਬਾ ਜਵਾਲਾ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਬਿੱਕਰ ਸਿੰਘ, ਗੁਰਮੇਲ ਸਿੰਘ, ਸਰਪੰਚ ਕਮਲਜੀਤ ਕੌਰ ਜਿਆਣ, ਸਾਬਕਾ ਸਰਪੰਚ ਪਰਮਜੀਤ ਕੌਰ, ਕਰਨਵੀਰ ਸਿੰਘ, ਜਗਜੀਤ ਸਿੰਘ ਕਾਹਰੀ, ਜਥੇਦਾਰ ਭਗਵਾਨ ਸਿੰਘ, ਹਰਨੇਕ ਸਿੰਘ, ਦਵਿੰਦਰ ਸਿੰਘ, ਗਿਆਨ ਸਿੰਘ, ਜਗਜੀਤ ਸਿੰਘ, ਹਰਜਿੰਦਰ ਸਿੰਘ, ਗਿਆਨ ਸਿੰਘ, ਜੱਸਾ ਲਹਿਲੀ ਖ਼ੁਰਦ, ਦਲਜੀਤ ਸਿੰਘ ਬਿਹਾਲਾ, ਹਰਜੀਤ ਸਿੰਘ ਬਿਹਾਲਾ, ਜਸਵਿੰਦਰ ਬਡਿਆਲ ਬਿਹਾਲਾ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।