ਜ਼ਿਲ੍ਹੇ ’ਚ ਹੁਣ ਤੱਕ 17772 ਮੀਟ੍ਰਿਕ ਟਨ ਝੋਨੇ ਦੀ ਆਮਦ ’ਚੋਂ 14867 ਮੀਟ੍ਰਿਕ ਟਨ ਦੀ ਖ਼ਰੀਦ-ਆਸ਼ਿਕਾ ਜੈਨ
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਾਤਾਰ ਚੱਲ ਰਹੀ ਝੋਨੇ ਦੀ ਖ਼ਰੀਦ ਦੀ ਅੱਜ ਇਥੇ ਸਮੀਖਿਆ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਨਿਰਧਾਰਿਤ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਫ਼ਸਲ ਘੱਟੋ-ਘੱਟ ਸਮੇਂ ਵਿਚ ਖਰੀਦੀ ਜਾ ਸਕੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 65 ਮੰਡੀਆਂ ਸਥਾਪਿਤ ਹਨ ਜਿਥੇ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਸਮੁੱਚੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਾਤਾਰ ਚੱਲ ਰਹੀ ਝੋਨੇ ਦੀ ਖ਼ਰੀਦ ਦੀ ਅੱਜ ਇਥੇ ਸਮੀਖਿਆ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਨਿਰਧਾਰਿਤ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਫ਼ਸਲ ਘੱਟੋ-ਘੱਟ ਸਮੇਂ ਵਿਚ ਖਰੀਦੀ ਜਾ ਸਕੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 65 ਮੰਡੀਆਂ ਸਥਾਪਿਤ ਹਨ ਜਿਥੇ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਸਮੁੱਚੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 17772 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ ਜਿਸ ’ਚੋਂ 14867 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕਰਕੇ ਕਿਸਾਨਾਂ ਦੇ ਖਾਤਿਆਂ ਵਿਚ 4.85 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਲਗਭਗ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਬਾਰਦਾਨੇ ਦੀ ਲੋੜ ਅਨੁਸਾਰ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।