ਚੋਣਾਂ ਦੇ ਮੱਦੇਨਜ਼ਰ ਯੂਥ ਕਾਂਗਰਸੀ ਆਗੂ ਵਿਸ਼ਵਨਾਥ ਬੰਟੀ ਨੇ ਮੀਟਿੰਗਾਂ ਦਾ ਦੌਰ ਕੀਤਾ ਤੇਜ਼
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਵਿਸ਼ਵਨਾਥ ਬੰਟੀ ਓਹਰੀ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਲਗਾਤਾਰ ਹਲਕੇ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ’ਚ ਬੰਟੀ ਓਹਰੀ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸੰਬੰਧਿਤ ਔਰਤਾਂ ਦੀ ਇਕੱਤਰਤਾ ਕੀਤੀ ਗਈ।
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਵਿਸ਼ਵਨਾਥ ਬੰਟੀ ਓਹਰੀ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਲਗਾਤਾਰ ਹਲਕੇ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ’ਚ ਬੰਟੀ ਓਹਰੀ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸੰਬੰਧਿਤ ਔਰਤਾਂ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਬੰਟੀ ਓਹਰੀ ਨੇ ਕਾਂਗਰਸ ਪਾਰਟੀ ਦੇ ਭਵਿੱਖ ਦੀ ਨੀਤੀ ਸੰਬੰਧੀ ਦੱਸਿਆ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਗਵਾਈ ’ਚ ਪਾਰਟੀ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੇ ਵਿਕਾਸ ’ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਪਾਰਟੀ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ’ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਕਾਂਗਰਸ ਪਾਰਟੀ ਨਵੇਂ ਚਿਹਰਿਆਂ ਨੂੰ ਨਾਲ ਲੈ ਕੇ ਅੱਗੇ ਵਧੇਗੀ। ਇਸ ਦੌਰਾਨ ਇਹ ਵੀ ਗੱਲ ਚਰਚਾ ’ਚ ਹੈ ਕਿ ਬੰਟੀ ਵਿਧਾਨ ਸਭਾ ਚੋਣਾਂ ’ਚ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ’ਚ ਲੱਗੇ ਹੋਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਲਗਾਤਾਰ ਵੱਖ-ਵੱਖ ਵਰਗਾਂ ਤੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।