06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਤੇ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਤੇ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਹੋਈ। ਇਸ ਮੌਕੇ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਗਿੱਲ, ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਤੇ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਹੋਈ। ਇਸ ਮੌਕੇ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਗਿੱਲ, ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ ਸਮੂਹ ਪੈਨਸ਼ਨਰਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਸੂਬਾ ਪੱਧਰ ‘ਤੇ ਹੁਣ ਤੱਕ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਹਾਲਹੀ ‘ਚ 8 ਫ਼ੀਸਦੀ ਡੀ. ਏ. ਪੰਜਾਬ ਸਰਕਾਰ ਵਲੋਂ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਬੰਦ ਕੀਤੇ ਭੱਤੇ ਮੁੜ ਚਾਲੂ ਕਰਨ ਅਤੇ ਸਮੂਹ ਪੈਨਸ਼ਨਰਾਂ ‘ਤੇ 2.59 ਗੁਣਾਂਕ ਦਾ ਫ਼ਾਰਮੂਲਾ ਲਾਗੂ ਕਰਨ ਦੀਆਂ ਮੰਗਾਂ ‘ਤੇ ਅਜੇ ਤੱਕ ਕੋਈ ਸਮਝੌਤਾ ਨਹੀਂ ਹੋਇਆ। ਇਨ੍ਹਾਂ ਤੋਂ ਇਲਾਵਾ ਸੂਬਾ ਬਾਡੀ ਦੇ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਮਿੰਦਰ ਸਿੰਘ ਨੇ ਵੀ ਕਨਵੈੱਨਸ਼ਨ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਹੋਰ ਤੇਜ਼ ਕਰਨ ਦੀ ਲੋੜ ਹੈ। ਇਸ ਮੌਕੇ ਸੂਬਾ ਬਾਡੀ ਮੈਂਬਰ ਹਰਭਜਨ ਸਿੰਘ ਅਜਨੋਹਾ ਤੇ ਬਹਾਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਬਲਬੀਰ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਮਹਿੰਦਰਪਾਲ ਸਿੰਘ ਸ਼ਾਹੀ, ਬਿੱਕਰ ਸਿੰਘ ਮਾਛੀਕੇ, ਹਰਮੇਸ਼ ਪਾਲ, ਨੀਰਜ ਧੀਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਹਾਤਮਾ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ
Ad Position 24