06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਸਰਕਾਰੀ ਕਾਲਜ ਟਾਂਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਮੋਹਰੀ ਸਥਾਨ ਹਾਸਿਲ ਕੀਤੇ ਹਨ। ਇਨ੍ਹਾਂ ਮੁਕਾਬਲਿਆਂ ’ਚ ਖਿਡਾਰੀਆਂ ਨੇ ਅਥਲੈਟਿਕਸ ਦੇ ਡਿਸਕਸ ਥਰੋਅ ਅੰਡਰ 30 ਸਾਲ ਵਰਗ ਵਿਚ ਮੋਹਿਤ ਨੇ ਪਹਿਲਾ ਤੇ ਦਿਲਜੀਤ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਟੇਟ ਪੱਧਰ ਲਈ ਕੁਆਲੀਫ਼ਾਈ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਸਰਕਾਰੀ ਕਾਲਜ ਟਾਂਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਮੋਹਰੀ ਸਥਾਨ ਹਾਸਿਲ ਕੀਤੇ ਹਨ। ਇਨ੍ਹਾਂ ਮੁਕਾਬਲਿਆਂ ’ਚ ਖਿਡਾਰੀਆਂ ਨੇ ਅਥਲੈਟਿਕਸ ਦੇ ਡਿਸਕਸ ਥਰੋਅ ਅੰਡਰ 30 ਸਾਲ ਵਰਗ ਵਿਚ ਮੋਹਿਤ ਨੇ ਪਹਿਲਾ ਤੇ ਦਿਲਜੀਤ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਟੇਟ ਪੱਧਰ ਲਈ ਕੁਆਲੀਫ਼ਾਈ ਕੀਤਾ। 1500 ਮੀਟਰ ਦੌੜ ਅੰਡਰ 30 ਸਾਲ ਵਰਗ ਵਿਚ ਧਰਮਵੀਰ ਨੇ ਤੀਜਾ, ਪਾਵਰਲਿੰਫਟਿੰਗ ਦੇ ਅੰਡਰ 21 ਸਾਲ ਵਰਗ ਦੇ 74 ਕਿੱਲੋ ਗ੍ਰਾਮ ਭਾਰ ਵਰਗ ਵਿਚ ਸ਼ੁਭਮ ਨੇ ਤੀਜਾ ਸਥਾਨ, ਅੰਡਰ 30 ਸਾਲ ਵਰਗ ਦੇ 83 ਕਿੱਲੋ ਭਾਰ ਵਰਗ ਵਿਚ ਅਨੁਜ ਨੇ ਤੀਜਾ ਸਥਾਨ ਹਾਸਿਲ ਕੀਤਾ। ਕਬੱਡੀ ਪੰਜਾਬ ਸਟਾਈਲ ਲੜਕੇ ਅੰਡਰ 21 ਸਾਲ ਵਰਗ ਵਿਚ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਸ਼ੂਟਿੰਗ ਦੇ ਅੰਡਰ 21 ਸਾਲ ਉਮਰ ਵਰਗ ਵਿਚ ਪਰਮਜੀਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਪਿ੍ਸੀਪਲ ਡਾ. ਅਮਨਦੀਪ ਹੀਰਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਭਵਿੱਖ ਲਈ ਹੋਰ ਮਿਹਨਤ ਕਰਕੇ ਉੱਚ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਧੂਤ ਕਲਾਂ ’ਚ ਸੈਨੇਟਰ ਪ੍ਰੋ: ਸੰਦੀਪ ਸਿੰਘ ਸੀਕਰੀ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਤੇ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ
Ad Position 24