ਸੰਗਰੂਰ ਰੈਲੀ ’ਚ ਸ਼ਮੂਲੀਅਤ ਦੀ ਤਿਆਰੀ ਲਈ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਵਲੋਂ ਮੀਟਿੰਗ
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਵਿਚ ਫੈਡਰੇਸ਼ਨ ਦੇ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਅਤੇ ਜਥੇਦਾਰ ਅਮਰੀਕ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਵਿਚ ਫੈਡਰੇਸ਼ਨ ਦੇ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਅਤੇ ਜਥੇਦਾਰ ਅਮਰੀਕ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਸਾਬਕਾ ਅਧਿਆਪਕ ਆਗੂ ਸੁਰਜੀਤ ਸਿੰਘ ਦੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਚੁਣੇ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਚੌਧਰੀ ਜੀਤ ਸਿੰਘ ਬਗਵਾਈਂ ਅਤੇ ਬਲਵੰਤ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਕੇਂਦਰ ਨਾਲੋਂ ਡੀਲਿੰਕ ਕਰਨ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੁੱਧ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਅਤੇ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਣਗੇ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ‘ਤੇ ਆਧਾਰਿਤ ਤਾਲ-ਮੇਲ ਕਮੇਟੀ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਚ ਕੀਤੀ ਜਾਣ ਵਾਲੀ ਮਹਾਂ ਰੈਲੀ ਲਈ ਬਲਾਕ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਰੈਲੀ ਲਈ ਸਵੇਰੇ 7 ਵਜੇ ਦਫ਼ਤਰ ਜੰਗਲਾਤ ਵਿਭਾਗ ਨੇੜੇ ਕਚਹਿਰੀ ਤੋਂ ਰਵਾਨਾ ਹੋਣਗੇ। ਮੀਟਿੰਗ ਵਿਚ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ ਸ਼ਰਮੀਤਾ ਰਾਣੀ, ਪਵਨ ਕੁਮਾਰ, ਜਗਦੀਸ਼ ਪੱਖੋਵਾਲ, ਵਿਨੋਦ ਰਾਣਾ, ਚਾਨਣ ਰਾਮ ਥਾਂਦੀ, ਗੁਰਨਾਮ ਸਿੰਘ ਹਾਜੀਪੁਰ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਰਮਨਦੀਪ, ਹਰਜਿੰਦਰ ਸਿੰਘ ਸੂੰਨੀ, ਓਮੇਸ਼ ਕੁਮਾਰ, ਮਹਿੰਗਾ ਰਾਮ ਜੋਗਿੰਦਰ ਸਿੰਘ ਹੀਰ ਤੇ ਹੋਰ ਹਾਜ਼ਰ ਹੋਏ।