ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਮੁਕੇਰੀਆਂ ਵਿਖੇ ਮੀਟਿੰਗ
ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਪੈਨਸ਼ਨਰ ਯੂਨੀਅਨ ਕੁੰਵਰ ਰਾਕੇਸ਼ ਸਿੰਘ, ਪੈਨਸ਼ਨਰ ਪ੍ਰਧਾਨ ਬਿਜਲੀ ਵਿਭਾਗ ਤਰਸੇਮ ਹਰਚੰਦ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਰਜਤ ਮਹਾਜਨ ਅਤੇ ਪ੍ਰਧਾਨ ਪ. ਸ.
ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਪੈਨਸ਼ਨਰ ਯੂਨੀਅਨ ਕੁੰਵਰ ਰਾਕੇਸ਼ ਸਿੰਘ, ਪੈਨਸ਼ਨਰ ਪ੍ਰਧਾਨ ਬਿਜਲੀ ਵਿਭਾਗ ਤਰਸੇਮ ਹਰਚੰਦ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਰਜਤ ਮਹਾਜਨ ਅਤੇ ਪ੍ਰਧਾਨ ਪ. ਸ. ਸ. ਫ. ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬੋਲਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਤੇ ਪੈਨਸ਼ਨਰਜ਼ ਸਾਥੀ ਸੰਗਰੂਰ ਰੈਲੀ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰੇ ਤੇ ਬਕਾਏ ਡੀ. ਏ. ਦਾ ਪੱਤਰ ਜਾਰੀ ਕਰੇ। ਆਗੂਆਂ ਨੇ ਕਿਹਾ ਕਿ ਸਰਕਾਰ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਕੀਤਾ ਅਧੂਰਾ ਨੋਟੀਫ਼ਿਕੇਸ਼ਨ ਪੂਰਾ ਕਰੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਜਦੋਂ ਤੱਕ ਸਰਕਾਰ ਉਪਰੋਕਤ ਮੰਗਾਂ ਨਹੀਂ ਮੰਨਦੀ ਤਦ ਤੱਕ ਜਾਰੀ ਰਹੇਗਾ ਤੇ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸੁਰਜੀਤ ਠਾਕੁਰ, ਬਲਵਿੰਦਰ ਟਾਕ, ਬ੍ਰਿਜ ਮੋਹਨ, ਪਰਮਜੀਤ ਸਿੰਘ, ਪਰਸ ਰਾਮ, ਖੁਸ਼ਵੰਤ ਸਿੰਘ, ਤਰਲੋਕ ਸਿੰਘ, ਪ੍ਰੇਮ ਕੁਮਾਰ, ਵਿਨੋਦ ਕੁਮਾਰ, ਰਾਕੇਸ਼ ਡਡਵਾਲ, ਬਲਵਿੰਦਰ ਸਿੰਘ ਨੌਸ਼ਹਿਰਾ ਪੱਤਣ ਤੇ ਅਰਵਿੰਦ ਰਾਣਾ ਆਦਿ ਹਾਜ਼ਰ ਸਨ।