ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਪ੍ਰਿੰ. ਗੁਰਦਿਆਲ ਸਿੰਘ
ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ)-ਕਾਂਗਰਸ ਹਾਈਕਮਾਨ ਵਲੋਂ ਸ. ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ)-ਕਾਂਗਰਸ ਹਾਈਕਮਾਨ ਵਲੋਂ ਸ. ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਪਾਰਟੀ ਵਲੋਂ ਬੜੀ ਸੂਝ-ਬੂਝ ਨਾਲ ਇਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸ. ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਇਕ ਨਵੀਂ ਰੂਹ ਫ਼ੂਕ ਦਿੱਤੀ ਗਈ ਹੈ। ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲੋਕ ਲਹਿਰ ਬਣ ਕੇ ਉੱਭਰੇਗੀ। ਉਨ੍ਹਾਂ ਕਿਹਾ ਲੋਕਾਂ ਦਾ ਮੋਹ ਮਾਨ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ ਅਤੇ ਲੋਕ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਬਣਾਉਣ ਲਈ ਉਤਾਵਲੇ ਹੋਏ ਪਏ ਹਨ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦਾ ਹਰ ਵਰਕਰ ਸ. ਪਰਗਟ ਸਿੰਘ ਵਲੋਂ ਮਿਲੇ ਆਦੇਸ਼ਾਂ ਦੀ ਪਾਲਨਾ ਕਰਦਾ ਹੋਇਆ ਪਾਰਟੀ ਦੀ ਦਿਨ-ਰਾਤ ਇਕ ਕਰਕੇ ਕੰਮ ਕਰੇਗਾ।