ਵਿਧਾਇਕ ਘੁੰਮਣ ਵਲੋਂ ਪਿੰਡ ਪੱਸੀ ਕੰਢੀ ਨੂੰ ਸਟੀਲ ਵਾਲਾ ਟੈਂਕਰ ਤੇ ਗਰਾਂਟ ਭੇਟ
ਦਸੂਹਾ, 5 ਅਕਤੂਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੱਸੀ ਕੰਡੀ ਨੂੰ ਸਟੀਲ ਵਾਲਾ ਟੈਂਕਰ ਤੇ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਵਾਟਰ ਸਪਲਾਈ ਦਾ ਕੰਮ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਵੀ ਕਮੀ ਨਾ ਰਹੇ।
ਦਸੂਹਾ, 5 ਅਕਤੂਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੱਸੀ ਕੰਡੀ ਨੂੰ ਸਟੀਲ ਵਾਲਾ ਟੈਂਕਰ ਤੇ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਵਾਟਰ ਸਪਲਾਈ ਦਾ ਕੰਮ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਵੀ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 3 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਪਾਣੀ ਵਾਲਾ ਟੈਂਕਰ ਪਿੰਡ ਵਾਸੀਆਂ ਨੂੰ ਭੇਂਟ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ। ਇਸ ਮੌਕੇ ਸਰਪੰਚ ਜਸਵੀਰ ਕੌਰ, ਚਰਨ ਸਿੰਘ, ਪੰਚ ਮੋਹਨ ਲਾਲ, ਪੰਚ ਮਨਮੋਹਨ ਸਿੰਘ, ਮਾਸਟਰ ਹਰਮੇਸ਼ ਸਿੰਘ, ਕੈਪਟਨ ਮਲਕੀਤ ਸਿੰਘ, ਮਾਸਟਰ ਸੋਨੂੰ, ਮਲਕੀਤ ਸਿੰਘ ਰਿੰਕਾ, ਸਮਿਤੀ ਮੈਂਬਰ ਗੁਰਪ੍ਰੀਤ ਸਿੰਘ ਲਵਲੀ, ਮਾਰਕੀਟ ਕਮੇਟੀ ਚੇਅਰਮੈਨ ਕੇ. ਪੀ. ਸੰਧੂ, ਰਵਿੰਦਰ ਡਡਿਆਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।