06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਿਲਵਰ ਓਕ ਸਕੂਲ ਦੇ ਤੈਰਾਕਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤੇ ਤਗਮੇ

ਟਾਂਡਾ ਉੜਮੁੜ, 5 ਅਕਤੂਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੇ ਦੋ ਤੈਰਾਕਾਂ ਨੇ ਖੇਡਾਂ ਪੰਜਾਬ ਦੀਆਂ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਗਮੇ ਜਿੱਤੇ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ ਦੇ ਵਿਚ ਸਕੂਲ ਦੇ ਤੈਰਾਕੀ ਕੋਚ ਬਲਦੇਵ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਦੋ ਹੋਣਹਾਰ ਤੈਰਾਕ ਸਾਹਿਬਜੋਤ ਸਿੰਘ ਤੇ ਫ਼ਤਿਹ ਜੋਤ ਸਿੰਘ ਨੇ ਜ਼ਿਲ੍ਹਾ ਪੱਧਰ ਤੇ ਰਾਜ ਸਰਕਾਰ ਵਲੋਂ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੀ ਤੈਰਾਕੀ ਪ੍ਰਤੀਯੋਗਤਾ ’ਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 06-10-2026
ਟਾਂਡਾ ਉੜਮੁੜ, 5 ਅਕਤੂਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੇ ਦੋ ਤੈਰਾਕਾਂ ਨੇ ਖੇਡਾਂ ਪੰਜਾਬ ਦੀਆਂ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਗਮੇ ਜਿੱਤੇ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ ਦੇ ਵਿਚ ਸਕੂਲ ਦੇ ਤੈਰਾਕੀ ਕੋਚ ਬਲਦੇਵ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਦੋ ਹੋਣਹਾਰ ਤੈਰਾਕ ਸਾਹਿਬਜੋਤ ਸਿੰਘ ਤੇ ਫ਼ਤਿਹ ਜੋਤ ਸਿੰਘ ਨੇ ਜ਼ਿਲ੍ਹਾ ਪੱਧਰ ਤੇ ਰਾਜ ਸਰਕਾਰ ਵਲੋਂ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੀ ਤੈਰਾਕੀ ਪ੍ਰਤੀਯੋਗਤਾ ’ਚ ਹਿੱਸਾ ਲਿਆ। ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਹਿਬਜੋਤ ਸਿੰਘ ਨੇ 50 ਮੀਟਰ ਫ਼੍ਰੀ ਸਟਾਈਲ ਤੈਰਾਕੀ ’ਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਉਥੇ ਹੀ ਫਤਿਹਜੋਤ ਸਿੰਘ ਨੇ 100 ਮੀਟਰ ਬੈਕ ਸਟਰੋਕ ਤੈਰਾਕੀ ’ਚ ਚਾਂਦੀ ਦਾ ਅਤੇ 50 ਮੀਟਰ ਬੈਕ ਸਟਰੋਕ ਤੈਰਾਕੀ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦੀ ਝੋਲੀ ਪਾਇਆ। ਪ੍ਰਿੰਸੀਪਲ ਸੰਗਰ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਬੱਚਿਆਂ ਦੇ ਮਾਪਿਆਂ ਨੂੰ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਚੇਅਰਮੈਨ ਤਰਲੋਚਨ ਸਿੰਘ ਨੇ ਸਮੂਹ ਵਿਦਿਆਰਥੀਆਂ ਦੇ ਸਾਹਮਣੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਤਮਾਮ ਵਿਦਿਆਰਥੀਆਂ ਨੂੰ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ ਤੇ ਤਰਨ ਸੈਣੀ ਨੇ ਵੀ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਉਨ੍ਹਾਂ ਦੇ ਨਾਲ ਰਿਸੋਰਸ ਕੋਆਰਡੀਨੇਟਰ ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ, ਸੁਰੇਸ਼, ਪੰਕਜ, ਸੁਸ਼ੀਲ, ਅਰਚਨਾ, ਗੁਰਪ੍ਰੀਤ, ਵਿਸ਼ਾਲੀ, ਬਲਜੀਤ, ਪਰਮਜੀਤ, ਕੰਚਨ, ਸੁਮਿਤ, ਰੁਪਿੰਦਰ, ਪੂਜਾ, ਆਸ਼ਾ, ਪ੍ਰਭਜੀਤ, ਸਵੇਤਾ, ਚੇਤਨ, ਅਮਨ, ਮਨਦੀਪ, ਅਰਸ਼ ਤੇ ਹੋਰ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸੈਨੇਟ ਚੋਣਾਂ ’ਚ ਤੀਜੀ ਵਾਰ ਜੇਤੂ ਰਹੇ ਸੰਦੀਪ ਸਿੰਘ ਸੀਕਰੀ ਦਾ ਸਨਮਾਨ ਅਗਲੀ ਖ਼ਬਰ ਸੈਣੀ ਬਾਰ ਕਾਲਜ ਬੁੱਲ੍ਹੋਵਾਲ ’ਚ ਕੂੜੇ ਦੇ ਠੋਸ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਚਲਾਈ
Ad Position 24